ਹੁਸ਼ਿਆਰਪੁਰ (ਰਾਕੇਸ਼)- ਬੀਤੀ ਸ਼ਾਮ ਸ਼ਹਿਰ ਦੇ ਮੁੱਖ ਬਾਜ਼ਾਰ ਕੱਚਾ ਟੋਭਾ ਵਿਖੇ ਇਕ ਥਾਰ ਗੱਡੀ ਦੀ ਚਾਲਕ ਨੇ ਗੱਡੀ ਤੋਂ ਕੰਟਰੋਲ ਗੁਆ ਲਿਆ, ਜਿਸ ਕਾਰਨ ਇਕ ਗਰਭਵਤੀ ਔਰਤ ਅਤੇ ਇਕ ਹੋਰ ਔਰਤ ਗੰਭੀਰ ਜ਼ਖਮੀ ਹੋ ਗਈਆਂ।ਜਾਣਕਾਰੀ ਅਨੁਸਾਰ ਥਾਰ ਚਾਲਕ ਸੂਫੀ ਗਾਇਕਾ ਹਸ਼ਮਤ ਸੁਲਤਾਨਾ ਆਪਣੀ ਥਾਰ ਗੱਡੀ ਵਿਚ ਆ ਰਹੀ ਸੀ ਕਿ ਉਸ ਦਾ ਦਾ ਪੈਰ ਐਕਸੀਲੇਟਰ ’ਤੇ ਚਲਾ ਗਿਆ। ਜਿਸ ਕਾਰਨ ਗੱਡੀ ਘੁੰਮ ਗਈ ਅਤੇ ਸਾਹਮਣੇ ਤੋਂ ਆ ਰਹੀ ਐਕਟਿਵਾ ਸਵਾਰ ਗਰਭਵਤੀ ਔਰਤ ਅਤੇ ਇਕ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਇਕ ਔਰਤ ਨੂੰ ਟਾਂਕੇ ਲਗਾਏ ਗਏ ਹਨ ਜਦਕਿ ਗਰਭਵਤੀ ਔਰਤ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
ਮੌਕੇ ’ਤੇ ਪਹੁੰਚੇ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਗੱਡੀ ਚਾਲਕ ਦਾ ਲਾਇਸੈਂਸ ਜ਼ਬਤ ਕੀਤਾ ਜਾਵੇ ਅਤੇ ਉਸ ਦੀ ਗੱਡੀ ਨੂੰ ਜ਼ਬਤ ਕਰ ਕੇ ਥਾਣੇ ਲਿਜਾਇਆ ਜਾਵੇ ਅਤੇ ਉਸ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਇਸ ਮੌਕੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਗਰਭਵਤੀ ਔਰਤ ਨੂੰ ਪਹਿਲ ਦੇ ਆਧਾਰ ’ਤੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਗੱਡੀ ਚਾਲਕ ਤੋਂ ਗੱਡੀ ਦੇ ਦਸਤਾਵੇਜ਼ ਅਤੇ ਉਸ ਦਾ ਡਰਾਈਵਿੰਗ ਲਾਇਸੈਂਸ ਆਦਿ ਦੇ ਕਾਗਜ਼ਾਤ ਲਏ ਜਾ ਰਹੇ ਹਨ। ਉਹ ਥਾਰ ਗੱਡੀ ਨੂੰ ਪੁਲਸ ਸਟੇਸ਼ਨ ਲੈ ਕੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਨੇੜਲੇ ਦੁਕਾਨਦਾਰਾਂ ਦਾ ਵੀ ਨੁਕਸਾਨ ਹੋਇਆ ਹੈ, ਉਸ ਦਾ ਵੀ ਜਾਇਜ਼ਾ ਲਿਆ ਜਾਵੇਗਾ ਅਤੇ ਪੁਲਸ ਪ੍ਰਸ਼ਾਸਨ ਬਣਦੀ ਕਾਰਵਾਈ ਕਰੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਰ. ਕੇ. ਰੋਡ 'ਤੇ 14.80 ਲੱਖ ਰੁਪਏ ਲੁੱਟਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
NEXT STORY