ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਜਸਬੀਰ ਜੱਸੀ ਨੇ ਹਾਲ ਹੀ 'ਚ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਜਸਬੀਰ ਜੱਸੀ ਨੇ ਆਪਣੀ ਇਸ ਪੋਸਟ 'ਚ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਲਿਖਿਆ, ''ਮੈਂ ਪੰਜਾਬ ਦਾ ਪੁੱਤਰ ਹਾਂ। ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖ਼ਿਲਾਫ਼ ਮੈਂ ਜਾਤ ਪਾਤ, ਧਰਮ ਜਾਂ ਨਸਲੀ ਭੇਦਭਾਵ ਤੋਂ ਉੱਪਰ ਉੱਠ ਕੇ ਪੰਜਾਬ ਨਾਲ ਡੱਟ ਕੇ ਖੜਾਂਗਾ। ਚਾਹੇ ਮੇਰਾ ਜੋ ਵੀ ਨੁਕਸਾਨ ਹੋਵੇ।''
ਦੱਸ ਦੇਈਏ ਕਿ ਜਸਬੀਰ ਜੱਸੀ ਉਨ੍ਹਾਂ ਗਾਇਕਾਂ 'ਚੋਂ ਇੱਕ ਹਨ, ਜਿਨ੍ਹਾਂ ਨੂੰ ਹਰ ਮੁੱਦੇ 'ਤੇ ਬੈਖੌਫ ਬੋਲਦੇ ਹੋਏ ਵੇਖਿਆ ਜਾਂਦਾ ਹੈ। ਹਾਲ ਹੀ 'ਚ ਜਸਬੀਰ ਜੱਸੀ ਵੱਲੋਂ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਨੂੰ ਲੈ ਇੱਕ ਟਵੀਟ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਬਾਲੀਵੁੱਡ ਵਾਲਿਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ- ''ਬਾਲੀਵੁੱਡ ਵਾਲਿਓ ਚਮਕੀਲਾ ਪੰਜਾਬ ਦਾ ਇੱਕ ਗਾਇਕ ਸੀ, ਕਲਚਰ ਨਹੀਂ...।''
ਵਰਕਫਰੰਟ ਦੀ ਗੱਲ ਕਰੀਏ ਤਾਂ ਜਸਬੀਰ ਜੱਸੀ ਆਪਣੇ ਸੋਸ਼ਲ ਮੀਡੀਆ 'ਤੇ ਹਮੇਸ਼ਾ ਸਰਗਰਮ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਨ ਦੇ ਨਾਲ-ਨਾਲ ਹਰ ਮੁੱਦੇ 'ਤੇ ਖੁੱਲ੍ਹ ਕੇ ਵਿਚਾਰ ਰੱਖਦੇ ਹਨ। ਕਲਾਕਾਰ ਦਾ ਕੁਝ ਮਹੀਨੇ ਪਹਿਲਾਂ ਮਜ਼ਾਰਾਂ 'ਤੇ ਗਾਉਣ ਵਾਲਿਆਂ ਖ਼ਿਲਾਫ ਬਿਆਨ ਖੂਬ ਸੁਰਖੀਆਂ 'ਚ ਰਿਹਾ, ਜਿਸ ਤੋਂ ਬਾਅਦ ਕਈ ਲੋਕਾਂ ਨੂੰ ਜਸਬੀਰ ਜੱਸੀ ਦੀ ਇਹ ਗੱਲ ਪਸੰਦ ਨਹੀਂ ਆਈ ਅਤੇ ਕੁਝ ਨੇ ਉਨ੍ਹਾਂ ਦੀ ਗੱਲ ਨੂੰ ਸਹੀ ਦੱਸਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਜਦੋਂ ਨਿਰਦੇਸ਼ਕ ਦਾ ਵਿਜ਼ਨ ਸਪੱਸ਼ਟ ਹੁੰਦਾ ਹੈ ਤਾਂ ਅਭਿਨੇਤਾ ਵੀ ਆਪਣਾ ਬਿਹਤਰੀਨ ਦਿੰਦੇ ਹਨ: ਰੁਚਿਕਾ ਕਪੂਰ ਸ਼ੇਖ਼
NEXT STORY