ਸੁਲਤਾਨਪੁਰ ਲੋਧੀ (ਸੋਢੀ)- ਪੰਜਾਬੀ ਦੇ ਲੋਕ ਗਾਇਕ ਪੰਮੀ ਬਾਈ ਨੇ ਪਵਿੱਤਰ ਵੇਈਂ ਤੇ ਸਤਲੁਜ ਦਰਿਆ 'ਤੇ ਗਿੱਦੜਪਿੰਡੀ ਵਿਖੇ ਚੱਲ ਰਹੀ ਕਾਰ ਸੇਵਾ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੁੱਖਾਂ ਅਤੇ ਮਨੁੱਖਾਂ ਦੀ ਸੰਭਾਲ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਵੱਡੀ ਭੂਮਿਕਾ ਹੈ। ਉਹ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ ਦੇ ਦਰਸ਼ਨ ਕਰਨ ਲਈ ਉਚੇਚੇ ਤੌਰ 'ਤੇ ਆਏ ਹੋਏ ਸਨ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ, ਐੱਨ. ਕੇ. ਸ਼ਰਮਾ ਨੂੰ ਡੇਰਾਬੱਸੀ ਤੋਂ ਚੋਣ ਮੈਦਾਨ ’ਚ ਉਤਾਰਿਆ
ਸਤਲੁਜ ਦਰਿਆ ਵਿੱਚ ਬਰਸਾਤਾਂ ਤੋਂ ਪਹਿਲਾਂ ਮਿੱਟੀ ਕੱਢਣ ਦੀ ਚੱਲ ਰਹੀ ਕਾਰ ਸੇਵਾ ਦੌਰਾਨ ਗਾਇਕ ਪੰਮੀ ਬਾਈ ਨੇ ਸੰਤ ਸੀਚੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੰਤ ਸੀਚੇਵਾਲ ਵੱਲੋਂ ਪੰਜਾਬ ਵਿੱਚ ਗੰਦੇ ਪਾਣੀਆਂ ਵਿਰੁੱਧ ਛੇੜੀ ਗਈ ਜੰਗ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਸੂਬੇ ਦੀਆਂ ਨਦੀਆਂ ਤੇ ਦਰਿਆ ਅੱਜ ਪਲੀਤ ਹੋ ਚੁੱਕੇ ਹਨ, ਜਿਸ ਨਾਲ ਲੋਕਾਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪਿਆ ਹੈ।
ਨਦੀਆਂ ਦਰਿਆਵਾਂ ਵਿੱਚ ਪੈ ਰਹੀ ਗੰਦਗੀ ਨੂੰ ਰੋਕਣ ਲਈ ਸੰਤ ਸੀਚੇਵਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਦਰ ਵੀ ਅਵਾਜ਼ ਚੁੱਕ ਰਹੇ ਹਨ ਤੇ ਬਾਹਰ ਧਰਾਤਲ ' ਤੇ ਵੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਲੁਧਿਆਣੇ ਦਾ ਦਰਿਆ ਹੁਣ ਬੁੱਢੇ ਨਾਲੇ ਕਰਕੇ ਜਾਣਿਆ ਜਾਂਦਾ ਹੈ। ਪੰਜਾਬ ਦੇ ਦਰਿਆ ਦੀ ਖੁਰ ਰਹੀ ਪਛਾਣ ਅਤੇ ਵਿਰਾਸਤ ਨੂੰ ਬਚਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਜੀਵਨ ਦੇ ਦੋ ਦਹਾਕੇ ਲਾ ਦਿੱਤੇ ਹਨ ਅਤੇ ਬਾਕੀ ਜ਼ਿੰਦਗੀ ਵੀ ਸੇਵਾ ਲਈ ਸਮਰਪਿਤ ਕੀਤੀ ਹੋਈ ਹੈ।
ਇਹ ਵੀ ਪੜ੍ਹੋ : 12 ਸਾਲ ਪਹਿਲਾਂ ਸਾਊਦੀ ਅਰਬ ਗਿਆ ਕਰਨੈਲ ਸਿੰਘ ਲਾਸ਼ ਬਣ ਪਰਤਿਆ ਘਰ, ਭੁੱਬਾਂ ਮਾਰ ਰੋਇਆ ਪਰਿਵਾਰ
ਉਨ੍ਹਾਂ ਕਿਹਾ ਕਿ ਪਵਿੱਤਰ ਵੇਈਂ ਦੀ ਕਾਰ ਸੇਵਾ ਦੇਖਣ ਲਈ ਦੇਸ਼ ਦੇ ਰਾਸ਼ਟਰਪਤੀ ਡਾ: ਕਲਾਮ ਦਾ ਦੋ ਵਾਰ ਆਉਣਾ ਆਪਣੇ ਆਪ ਵਿੱਚ ਹੀ ਪੰਜਾਬ 'ਤੇ ਪੰਜਾਬੀਆਂ ਲਈ ਵੱਡੇ ਮਾਣ ਤੇ ਫਖ਼ਰ ਵਾਲੀ ਗੱਲ ਸੀ। ਪੰਮੀ ਬਾਈ ਨੇ ਕਿਹਾ ਕਿ ਸੰਤ ਸੀਚੇਵਾਲ ਨੇ 21 ਸਾਲ ਵਿੱਚ ਦਿਨ ਰਾਤ ਇੱਕ ਕਰਕੇ ਬਾਬੇ ਨਾਨਕ ਦੀ ਪਵਿੱਤਰ ਵੇਈ ਨੂੰ ਹੋਰ ਸੁੰਦਰ ਬਣਾਇਆ ਹੈ। ਇਸੇ ਲਈ ਉਹ ਆਪਣੀ ਟੀਮ ਸਮੇਤ ਇਸ ਇਤਿਹਾਸਿਕ ਕਾਰਜਾਂ ਨੂੰ ਸਿਜਦਾ ਕਰਨ ਲਈ ਉਹ ਆਏ ਹਨ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਪਵਿੱਤਰ ਵੇਈਂ ਦੇ ਦਰਸ਼ਨਾਂ ਤੋਂ ਬਾਅਦ ਉਨ੍ਹਾਂ ਸਤਲੁਜ ਦਰਿਆ ਦੀ ਚੱਲ ਰਹੀ ਕਾਰ ਸੇਵਾ ਦੌਰਾਨ ਗਿੱਦੜਪਿੰਡੀ ਪੁੱਲ 'ਤੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪੰਮੀ ਬਾਈ ਦਾ ਸੇਵਾਦਾਰ ਗੁਰਵਿੰਦਰ ਸਿੰਘ ਬੋਪਾਰਾਏ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਗਾਇਕ ਦਵਿੰਦਰ ਦਇਆਲਪੁਰੀ, ਹਰਮਿੰਦਰ ਸਿੱਧੂ ਨਾਇਬ ਤਹਿਸੀਲਦਾਰ ਮੰਡੀ ਗੋਬਿੰਦਗੜ੍ਹ, ਜਸਵਿੰਦਰ ਸਿੰਘ ਸੁਨਾਮ, ਸੋਮਪ੍ਰੀਤ ਸਿੰਘ ਰਾਜੂ, ਲਵਪ੍ਰੀਤ ਸਿੰਘ, ਯੋਗੇਸ਼ ਕੁਮਾਰ, ਮਨੋਜ ਸ਼ਰਮਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
ਕਿਸਾਨੀ ਝੰਡਿਆਂ ਹੇਠ ਰਵਾਨਾ ਹੋਈ ਘਰਾਚੋਂ ਦੇ ਨੌਜਵਾਨ ਦੀ ਬਰਾਤ
NEXT STORY