ਪਟਿਆਲਾ (ਅਮਰਜੀਤ ਚਾਹਲ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀਰਵਾਰ ਰਾਤ ਸਿਹਤ ਵਿਗੜਨ ਕਾਰਨ ਪਟਿਆਲਾ ਹਾਰਟ ਇੰਸਟੀਚਿਊਟ 'ਚ ਦਾਖ਼ਲ ਕਰਵਾਇਆ ਗਿਆ। ਛਾਤੀ ’ਚ ਦਰਦ ਤੇ ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਦੇਰ ਰਾਤ ਹਸਪਤਾਲ ਲਿਆਂਦਾ ਗਿਆ। ਹਾਲ ਹੀ 'ਚ ਖ਼ਬਰ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੋਹਾਲੀ ਰੈਫਰ ਕੀਤਾ ਗਿਆ ਹੈ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਨੂੰ ਕਿਹੜੇ ਹਸਪਤਾਲ ਲਿਜਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਹਸਪਤਾਲ ਮਿਲਣ ਪਹੁੰਚੀ ਐੱਮ. ਪੀ. ਪਰਨੀਤ ਕੌਰ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਜ਼ਦੀਕੀ ਨੇ ਕਿਹਾ ਹੈ ਕਿ ਕੋਈ ਵੀ ਰਾਜਨੀਤਕ, ਧਾਰਮਿਕ ਜਾਂ ਕੋਈ ਹੋਰ ਵਿਅਕਤੀ ਬਲਕੌਰ ਸਿੰਘ ਦਾ ਹਾਲ-ਚਾਲ ਜਾਣਨ ਹਸਪਤਾਲ ਨਾ ਆਵੇ ਕਿਉਂਕਿ ਸਕਿਓਰਿਟੀ ਦਾ ਮਾਮਲਾ ਹੈ। ਕੁਝ ਲੋਕ ਉਥੇ ਪਹੁੰਚ ਕੇ ਸਿੱਧੂ ਦੇ ਪਿਤਾ ਦੀਆਂ ਤਸਵੀਰਾਂ ਅਤੇ ਬੈੱਡ ਦਾ ਨੰਬਰ ਫੇਸਬੁੱਕ 'ਤੇ ਵਾਇਰਲ ਕਰ ਰਹੇ ਹਨ। ਉਥੇ ਹੀ ਉਨ੍ਹਾਂ ਨੇ ਪ੍ਰਸ਼ਾਸਨ ਤੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸਕਿਓਰਿਟੀ ਵਧਾਈ ਜਾਵੇ ਕਿਉਂਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਬਲਕੌਰ ਸਿੰਘ ਨੂੰ 2 ਦਿਨਾਂ 'ਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ, ਜਿਹੜਾ ਵੀ ਵਿਅਕਤੀ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਹੈ, ਉਹ ਉਨ੍ਹਾਂ ਦੇ ਪਿੰਡ ਪਹੁੰਚੇ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਲ਼ਤ ਅਫਵਾਹਾਂ ਨਾਲ ਫੈਲਾਉਣ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਪਿਤਾ ਦੀ ਵਿਗੜੀ ਸਿਹਤ, ਦੇਰ ਰਾਤ ਹਸਪਤਾਲ ’ਚ ਕਰਵਾਇਆ ਦਾਖ਼ਲ
ਦੱਸਣਯੋਗ ਹੈ ਕਿ ਬਲਕੌਰ ਸਿੰਘ ਸਿੱਧੂ ਦਾ ਹਾਲ ਜਾਨਣ ਲਈ ਪਟਿਆਲਾ ਹਾਰਟ ਹਸਪਤਾਲ ਵਿਖੇ ਵੱਖ-ਵੱਖ ਰਾਜਨੀਤਕ ਧਾਰਮਿਕ ਆਗੂਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਪੀ. ਐੱਲ. ਸੀ. ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਣੀਆਂਆਲੀ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ ’ਤੇ ਹਸਪਤਾਲ ਵਿਖੇ ਪਹੁੰਚੇ। ਇਨ੍ਹਾਂ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਦੀ ਤੰਦਰੁਸਤੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਸਾਬਕਾ ਸਾਂਸਦ ਡਾ ਧਰਮਵੀਰ ਗਾਂਧੀ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦਾ ਪਿਤਾ ਬਲਕੌਰ ਸਿੰਘ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ
NEXT STORY