ਮਾਨਸਾ (ਬਿਊਰੋ) – ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਾਨਸਾ ਤੋਂ ਅੱਜ ਨਾਮਜ਼ਦਗੀ ਪੱਤਰ ਭਰਿਆ ਹੈ। ਇਸ ਗੱਲ ਦੀ ਜਾਣਕਾਰੀ ਸਿੱਧੂ ਮੂਸੇ ਵਾਲਾ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ।
ਸਿੱਧੂ ਮੂਸੇ ਵਾਲਾ ਨੇ ਨਾਮਜ਼ਦਗੀ ਪੱਤਰ ਭਰਨ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਨਾਲ ਕੈਪਸ਼ਨ ’ਚ ਸਿੱਧੂ ਨੇ ਲਿਖਿਆ, ‘ਮਾਨਸਾ ਵਿਧਾਨ ਸਭਾ ਸੀਟ ਤੋਂ ਆਪਣੀ ਉਮੀਦਵਾਰੀ ਲਈ ਨਾਮਜ਼ਦਗੀ ਪੱਤਰ ਦਿੱਤਾ ਤਾਂ ਮੇਰੇ ਲਈ ਇਹ ਬਹੁਤ ਹੀ ਖ਼ੁਸ਼ੀ ਦੀ ਗੱਲ ਸੀ ਕਿ ਮੈਂ ਇਹ ਪਲ ਆਪਣੇ ਪਰਿਵਾਰ ਨਾਲ ਸਾਂਝਾ ਕਰ ਸਕਿਆ।’

ਸਿੱਧੂ ਨੇ ਅੱਗੇ ਲਿਖਿਆ, ‘ਮਾਨਸਾ ਦੇ ਲੋਕਾਂ ਨੇ ਹਮੇਸ਼ਾ ਮੇਰੇ ’ਤੇ ਪਿਆਰ ਤੇ ਅਸੀਸਾਂ ਦੀ ਵਰਖਾ ਕੀਤੀ ਹੈ ਤੇ ਹੁਣ ਉਨ੍ਹਾਂ ਦੀ ਸੇਵਾ ਕਰਨ ਦਾ ਸਮਾਂ ਹੈ।’

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਹੇਠ ਵਿਧਾਨ ਸਭਾ ਚੋਣਾਂ ਲੜਨਗੇ। ਪੰਜਾਬ ’ਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਭਰੇ ਨਾਮਜ਼ਦਗੀ ਪੱਤਰ, ਨਵਜੋਤ ਸਿੱਧੂ ਬਾਰੇ ਕਹੀ ਵੱਡੀ ਗੱਲ
NEXT STORY