ਐਂਟਰਟੇਨਮੈਂਟ ਡੈਸਕ - ਇੰਟਰਨੈਸ਼ਨਲ ਬੋਲੀਆਂ ਦੇ ਕਲਾਕਾਰ ਪਾਲ ਸਿੰਘ ਸਮਾਓ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਪਾਲ ਸਿੰਘ ਸਮਾਓ ਦਾ ਵਿਆਹ ਰੱਖਿਆ ਹੋਇਆ ਹੈ, ਜਿਸ ਦਾ ਸੱਦਾ ਪੱਤਰ ਦੇਣ ਉਹ ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਪਹੁੰਚੇ।

ਇਸ ਦੌਰਾਨ ਦੀਆਂ ਕਈ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਪਾਲ ਸਿੰਘ ਸਮਾਓ ਨੇ ਕੈਪਸ਼ਨ 'ਚ ਲਿਖਿਆ, ''ਵਿਆਹ ਦਾ ਸੱਦਾ ਪੱਤਰ ਦੇਣ ਸਮੇਂ ਖੁਸ਼ੀ ਦੇ ਪਲ🥰🥰।''

ਦੱਸ ਦਈਏ ਕਿ ਪਾਲ ਸਿੰਘ ਸਮਾਓ ਦੇ ਵੀ ਸਿੱਧੂ ਦੀ ਮਾਤਾ ਚਰਨ ਕੌਰ ਨੇ ਸ਼ਗਨ ਕੀਤੇ। ਇਹ ਅਸੀਂ ਨਹੀਂ ਪਾਲ ਸਿੰਘ ਸਮਾਓ ਵਲੋਂ ਸਾਂਝੀਆਂ ਕੀਤੀਆਂ ਤਸਵੀਰਾਂ 'ਚ ਸਾਫ਼ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀ ਸੋਨੀਆ ਮਾਨ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ ਡਿਪੋਰਟ ਹੋਣ ਵਾਲੇ ਪੰਜਾਬੀਆਂ ਲਈ ਵੱਡਾ ਐਲਾਨ, ਵਿਧਾਨ ਸਭਾ 'ਚ ਵੱਜੀਆਂ ਤਾੜੀਆਂ
NEXT STORY