ਖੰਨਾ (ਵਿਪਨ) : ਖੰਨਾ ਵਿੱਚ ਅੱਜ ਸਵੇਰੇ ਕੁਝ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਕੱਪੜਾ ਵਪਾਰੀ ਅਤੇ ਫੈਸ਼ਨ ਡਿਜ਼ਾਈਨਰ ਆਸ਼ੂ ਵਿਜਨ ਦੇ ਘਰ 'ਤੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚੱਲਣ ਦੀ ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਹਮਲੇ ਤੋਂ ਬਾਅਦ ਉਕਤ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਹਮਲਾਵਰਾਂ ਦੇ ਜਾਣ ਤੋਂ ਬਾਅਦ ਪਰਿਵਾਰ ਵਾਲੇ ਘਰ ਤੋਂ ਬਾਹਰ ਆ ਗਏ ਅਤੇ ਉਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ: ਏਅਰਪੋਰਟ 'ਤੇ ਪੁੱਤ ਨੂੰ ਛੱਡਣ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, 4 ਦੀ ਮੌਤ
ਜਾਣਕਾਰੀ ਮੁਤਾਬਕ ਇਹ ਘਟਨਾ ਖੰਨਾ ਦੇ ਖਟੀਕਾ ਇਲਾਕੇ ਵਿੱਚ ਸਵੇਰੇ ਕਰੀਬ 3.30 ਵਜੇ ਵਾਪਰੀ ਹੈ। ਆਸ਼ੂ ਵਿਜਨ ਖੰਨਾ ਦੇ ਮੁੱਖ ਬਾਜ਼ਾਰ ਵਿੱਚ ਦੇਵ ਕਲੈਕਸ਼ਨ ਨਾਮਕ ਇੱਕ ਕੱਪੜਿਆਂ ਦੇ ਸ਼ੋਅਰੂਮ ਦੇ ਮਾਲਕ ਹਨ। ਉਨ੍ਹਾਂ ਨੇ ਸ਼ੋਅਰੂਮ ਵਿਚ ਪੰਜਾਬ ਦੇ ਕਈ ਮਸ਼ਹੂਰ ਗਾਇਕ ਅਤੇ ਕਲਾਕਾਰਾਂ ਦੇ ਕੱਪੜੇ ਡਿਜ਼ਾਈਨ ਕੀਤੇ ਜਾਂਦੇ ਹਨ। ਗੋਲੀਆਂ ਲੱਗਣ ਕਾਰਨ ਘਰ ਦੇ ਅੰਦਰ ਖੜੀ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਟੁੱਟ ਗਿਆ। ਦੋ ਗੋਲੀਆਂ ਸਿੱਧੇ ਗੇਟ 'ਤੇ ਵੀ ਲੱਗੀਆਂ ਹਨ।
ਇਹ ਵੀ ਪੜ੍ਹੋ : 16, 17, 18, 19, 20 ਜਨਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹੋਰ ਪਵੇਗੀ ਹੱਢ ਚੀਰਵੀਂ ਠੰਡ
ਸੂਤਰਾਂ ਮੁਤਾਬਕ ਹਮਲਾਵਰ 2 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸਨ, ਜੋ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂਕਿ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
ਇਹ ਵੀ ਪੜ੍ਹੋ : Google 'ਤੇ ਗਲਤੀ ਨਾਲ ਵੀ ਸਰਚ ਨਾ ਕਰੋ ਇਹ ਚੀਜ਼ਾਂ, ਹੋ ਸਕਦੀ ਹੈ ਜੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਗਜ਼ਰੀ BMW ਸੜਕ 'ਤੇ ਬਣੀ ਅੱਗ ਦਾ ਗੋਲਾ, ਵਿੱਚ ਬੈਠੇ ਮੁੰਡੇ-ਕੁੜੀ ਨੇ ਛਾਲ ਮਾਰ ਬਚਾਈ ਜਾਨ
NEXT STORY