ਇੰਟਰਨੈਸ਼ਨਲ ਡੈਸਕ- ਕੈਨੇਡੀਅਨ ਅਧਿਕਾਰੀਆਂ ਨੇ ਅਮਰੀਕਾ ਤੋਂ ਕੈਨੇਡਾ ਵਿੱਚ ਲਗਭਗ 300 ਕਿੱਲੋ ਮੈਥਾਮਫੇਟਾਮਾਈਨ (Meth) ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਪੰਜਾਬੀ ਮੂਲ ਦੇ ਇੱਕ 29 ਸਾਲਾ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (RCMP) ਨੇ ਮੁਲਜ਼ਮ 'ਤੇ ਨਸ਼ੀਲੇ ਪਦਾਰਥਾਂ ਦੀ ਦਰਾਮਦ ਅਤੇ ਤਸਕਰੀ ਦੇ ਦੋਸ਼ ਲਗਾਏ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਂਟਾਰੀਓ ਦੇ ਵੁੱਡਸਟੌਕ ਸ਼ਹਿਰ ਦੇ ਵਸਨੀਕ ਕੁਲਬੀਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ 4 ਫਰਵਰੀ ਨੂੰ, ਜਦੋਂ ਇੱਕ ਟਰੱਕ ਅਮਰੀਕਾ ਤੋਂ ਬਲੂ ਵਾਟਰ ਬ੍ਰਿਜ ਪੋਰਟ ਰਾਹੀਂ ਕੈਨੇਡਾ ਵਿੱਚ ਦਾਖਲ ਹੋ ਰਿਹਾ ਸੀ, ਤਾਂ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਉਸ ਦੀ ਚੈਕਿੰਗ ਕੀਤੀ, ਜਿਸ ਦੌਰਾਨ ਡਿਟੈਕਟਰ ਡੌਗ ਦੀ ਮਦਦ ਨਾਲ ਟਰੱਕ ਦੇ ਟ੍ਰੇਲਰ ਵਿੱਚੋਂ 16 ਡਫਲ ਬੈਗ ਮਿਲੇ, ਜਿਨ੍ਹਾਂ ਵਿੱਚ ਸ਼ੱਕੀ ਮੈਥਾਮਫੇਟਾਮਾਈਨ ਭਰੀ ਹੋਈ ਸੀ। ਇਸ ਖੇਪ ਦਾ ਕੁੱਲ ਭਾਰ 266.4 ਕਿੱਲੋ ਦੱਸਿਆ ਗਿਆ ਹੈ।ਇਹ ਮਾਮਲਾ ਇਸ ਸਮੇਂ ਓਂਟਾਰੀਓ ਕੋਰਟ ਆਫ਼ ਜਸਟਿਸ, ਸਾਰਨੀਆ ਵਿੱਚ ਵਿਚਾਰ ਅਧੀਨ ਹੈ।
ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ
ਰਿਪੋਰਟਾਂ ਅਨੁਸਾਰ, 1 ਜਨਵਰੀ 2025 ਤੋਂ ਹੁਣ ਤੱਕ ਦੱਖਣੀ ਓਂਟਾਰੀਓ ਵਿੱਚ CBSA ਵੱਲੋਂ ਕੁੱਲ 616.5 ਕਿੱਲੋ ਮੈਥਾਮਫੇਟਾਮਾਈਨ ਜ਼ਬਤ ਕੀਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਨਵੰਬਰ 2025 ਵਿੱਚ, ਅਬੋਟਸਫੋਰਡ-ਹੰਟਿੰਗਡਨ ਬਾਰਡਰ 'ਤੇ ਇੱਕ ਹੋਰ ਇੰਡੋ-ਕੈਨੇਡੀਅਨ ਡਰਾਈਵਰ, ਸਤਨਾਮ ਸਿੰਘ ਨੂੰ 314 ਕਿੱਲੋ ਮੈਥ ਸਮੇਤ ਫੜਿਆ ਗਿਆ ਸੀ, ਜੋ ਕਿ ਉਸ ਸਮੇਂ ਦੀ ਸਭ ਤੋਂ ਵੱਡੀ ਜ਼ਬਤੀ ਸੀ।
ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਗੈਰੀ ਆਨੰਦਸੰਘਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕੈਨੇਡੀਅਨਾਂ ਦੀ ਸੁਰੱਖਿਆ ਹੈ। ਉਨ੍ਹਾਂ ਨੇ ਸਰਹੱਦੀ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦੇਸ਼ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਪਹਿਲੀ ਰੱਖਿਆ ਲਾਈਨ ਵਜੋਂ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ- ਤੀਜੇ ਵਿਸ਼ਵ ਯੁੱਧ ਨੂੰ ਬਸ 2 ਦਿਨ ਬਾਕੀ ! ਅਮਰੀਕਾ ਨੇ ਭੇਜਿਆ ਸਭ ਤੋਂ ਵੱਡਾ ਜੰਗੀ ਬੇੜਾ, ਈਰਾਨ ਨੇ ਵੀ ਖਿੱਚੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
NEXT STORY