ਪਟਿਆਲਾ (ਕਵਲਜੀਤ) : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਤਾ ਸਾਹਿਬ ਕੌਰ ਹੋਸਟਲ ਵਿਚ ਬੀਐੱਸਸੀ ਤੀਜਾ ਸਾਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਸਪ੍ਰੀਤ ਕੌਰ ਹੋਸਟਲ ਦੇ ਕਮਰਾ ਨੰਬਰ 119 ਵਿਚ ਰਹਿ ਰਹੀ ਸੀ। ਜਸਪ੍ਰੀਤ ਕੌਰ ਜੋਗਾ ਜ਼ਿਲ੍ਹਾ ਦੇ ਪਿੰਡ ਮਾਨਸਾ ਦੀ ਰਹਿਣ ਵਾਲੀ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਹੋਸਟਲ ਵਾਰਡਨ ਵੱਲੋਂ ਅਥਾਰਟੀ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਦੂਜੇ ਪਾਸੇ ਥਾਣਾ ਅਰਬਨ ਅਸਟੇਟ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਹੁੰਚਾ ਦਿੱਤਾ ਹੈ। ਜਸਪ੍ਰੀਤ ਕੌਰ ਦੀ ਲਾਸ਼ ਹੋਸਟਲ ਦੇ ਕਮਰਾ ਨੰਬਰ 119 ਵਿਚ ਲਟਕਦੀ ਮਿਲੀ।
ਇਹ ਵੀ ਪੜ੍ਹੋ : ਥੋੜੀ ਦੇਰ ਬਾਅਦ ਵੱਡਾ ਐਲਾਨ ਕਰਨ ਜਾ ਰਹੀ ਪੰਜਾਬ ਸਰਕਾਰ
ਵਿਦਿਆਰਥਣ ਦੀ ਮੌਤ ’ਤੇ ਪੰਜਾਬੀ ਯੂਨੀਵਰਸਿਟੀ ਨੇ ਯੂਨੀਵਰਸਿਟੀ ਅਥਾਰਟੀਜ਼ ਵੱਲੋਂ ਇਸ ਘਟਨਾ ਉੱਤੇ ਡੂੰਘੀ ਸੰਵੇਦਨਾ ਪ੍ਰਗਟਾਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਨੁਸਾਰ ਸੂਚਨਾ ਮਿਲਣ ਉੱਤੇ ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਦੀ ਅਗਵਾਈ ਵਿਚ ਮੁੱਖ ਸੁਰੱਖਿਆ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਸਬੰਧਤ ਅਮਲਾ ਤੁਰੰਤ ਮੌਕੇ ਉੱਤੇ ਪਹੁੰਚ ਗਿਆ ਸੀ। ਇਸ ਬਾਰੇ ਸਥਾਨਕ ਪੁਲਸ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਨਾ ਕੋਈ ਖੁਦਕੁਸ਼ੀ ਨੋਟ ਮਿਲਿਆ ਹੈ ਤੇ ਨਾ ਹੀ ਕਾਰਨਾਂ ਦਾ ਪਤਾ ਲੱਗਿਆ ਹੈ।
ਇਹ ਵੀ ਪੜ੍ਹੋ : ਸਰਕਾਰੀ ਸਕੂਲ ਵਿਚ ਵੱਡਾ ਹਾਦਸਾ, ਮਿੰਟਾਂ 'ਚ ਪੈ ਭੜਥੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਹੱਦ 'ਤੇ ਵਿਛੋੜੇ ਦੀ ਕਹਾਣੀ: 'ਪਾਸਪੋਰਟ ਵਿਵਾਦ' ਕਾਰਨ ਦੋ ਭੈਣਾਂ ਦੇ ਵਤਨ ਵਾਪਸੀ 'ਤੇ ਲੱਗੀ ਰੋਕ
NEXT STORY