ਪਟਿਆਲਾ (ਇੰਦਰਜੀਤ) : ਪੰਜਾਬੀ ਯੂਨੀਵਰਸਿਟੀ ਵਿਚ ਹੋਏ ਕਤਲ ਕਾਂਡ ਦੀ ਗੁਥੀ ਨੂੰ ਪਟਿਆਲਾ ਪੁਲਸ ਨੇ ਸੁਲਝਾਉਂਦੇ ਹੋਏ 4 ਮੁਲਜ਼ਮਾਂ ਨੂੰ ਵਾਰਦਾਤ ਵਿਚ ਵਰਤੇ ਗਏ ਚਾਕੂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਦੇ ਸਾਥੀਆਂ ਨਾਲ ਉਨ੍ਹਾਂ ਦੀ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਸਗੋਂ ਉਸ ਦੇ ਦੋਸਤ ਗੁਰਵਿੰਦਰ ਸਿੰਘ ਜੋ ਇਸ ਵਾਰਦਾਤ ਵਿਚ ਜ਼ਖਮੀ ਹੋਇਆ ਸੀ, ਉਹ ਮੁਲਜ਼ਮ ਮੋਹਿਤ ਕੰਬੋਜ ਸਣੇ ਚਾਰ ਸਾਥੀਆਂ ਨਾਲ ਯੂਨੀਵਰਸਿਟੀ ਦੇ ਕੋਲ ਹੀ ਇਕ ਕੋਠੀ ਵਿਚ ਕਿਰਾਏ ’ਤੇ ਰਹਿੰਦੇ ਸਨ।
ਇਹ ਵੀ ਪੜ੍ਹੋ : ਗੋਇੰਦਵਾਲ ਸਾਹਿਬ ਜੇਲ੍ਹ ਗੈਂਗਵਾਰ ’ਤੇ ਡੀ. ਜੀ. ਪੀ. ਦੀ ਵੱਡੀ ਕਾਰਵਾਈ, ਚੁੱਕਿਆ ਇਹ ਸਖ਼ਤ ਹੁਕਮ
ਕੋਠੀ ਦੇ ਬਿਜਲੀ ਦੇ ਬਿੱਲ ਨੂੰ ਲੈ ਕੇ ਗੁਰਵਿੰਦਰ ਦਾ ਮੁਲਜ਼ਮ ਮੋਹਿਤ ਨਾਲ ਪਹਿਲਾਂ ਵੀ ਝਗੜਾ ਹੋਇਆ ਸੀ। ਇਸ ਦਰਮਿਆਨ 27 ਤਾਰੀਖ਼ ਨੂੰ ਮੋਹਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਦੋਵਾਂ ਗੁਰਵਿੰਦਰ ਸਿੰਘ ਅਤੇ ਨਵਜੋਤ ਸਿੱਘ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਨਵਜੋਤ ਸਿੰਘ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੁਣ ਪੁਲਸ ਨੇ ਮੁਲਜ਼ਮਾਂ ਨੂੰ ਵਾਰਦਾਤ ਵਿਚ ਵਰਤੇ ਗਏ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨੂੰਹ ਦੇ ਨਹੀਂ ਹੋ ਰਹੀ ਸੀ ਔਲਾਦ ਤਾਂ ਤਾਂਤਰਿਕ ਕੋਲ ਲੈ ਗਈ ਸੱਸ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੁਪਰੀਮ ਕੋਰਟ ਦਾ ਫੈਸਲਾ ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਜਿੱਤ : ‘ਆਪ’
NEXT STORY