ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਨੌਜਵਾਨਾਂ ਵੱਲੋਂ ਜਿੱਥੇ ਭਾਰਤ ਦੇਸ਼ ਵਿੱਚ ਵੱਡੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾ ਰਹੀਆਂ ਹਨ, ਉੱਥੇ ਵਿਦੇਸ਼ਾਂ ਵਿੱਚ ਵੀ ਪਹੁੰਚ ਕੇ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਤੋਂ ਪਿੱਛੇ ਨਹੀਂ ਹੱਟ ਰਹੇ, ਜਿਸਦੀ ਮਿਸਾਲ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਬਾਠਾਵਾਲ ਦੇ ਇੱਕ ਨੌਜਵਾਨ ਵੱਲੋਂ ਪੇਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ-ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ
ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ਕਾਹਲੋ ਵੱਲੋਂ 2017 ਵਿੱਚ ਬੇਅੰਤ ਯੂਨੀਵਰਸਿਟੀ ਗੁਰਦਾਸਪੁਰ ਤੋਂ ਬੀ.ਟੈਕ. ਕੀਤੀ ਅਤੇ 2018 ਵਿੱਚ ਕੈਨੇਡਾ ਚਲਾ ਗਿਆ। ਪਰ ਉਸ ਵੱਲੋਂ ਆਪਣੀ ਪੜ੍ਹਾਈ ਲਗਾਤਾਰ ਜਾਰੀ ਰੱਖੀ ਉਸ ਨੇ ਕੈਨੇਡਾ ਦੇ ਸ਼ਹਿਰ ਟਰਾਂਟੋ ਤੋਂ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕੀਤੀ। ਇਸ ਦੇ ਨਾਲ ਨਾਲ ਉਸ ਵੱਲੋਂ ਵੱਡੀ ਪ੍ਰਾਪਤੀ ਹਾਸਲ ਕਰਨ ਲਈ ਟੈਸਟ ਦੀ ਤਿਆਰੀ ਵੀ ਪੂਰੀ ਸਖ਼ਤ ਮਿਹਨਤ ਨਾਲ ਕੀਤੀ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਗੈਂਗਸਟਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਜਿਸ ਤੋਂ ਬਾਅਦ ਅੱਜ ਉਸ ਨੂੰ ਆਪਣੀ ਮਿਹਨਤ ਦਾ ਫ਼ਲ ਮਿਲ ਗਿਆ ਹੈ। ਗੁਰਪਾਲ ਸਿੰਘ ਕੈਨੇਡੀਅਨ ਕਰੈਕਸ਼ਨਲ ਅਫਸਰ (ਜੇਲ੍ਹ ਅਫਸਰ) ਦੇ ਅਹੁਦੇ 'ਤੇ ਭਰਤੀ ਹੋ ਕੇ ਵੱਡਾ ਮੁਕਾਮ ਹਾਸਲ ਕੀਤਾ ਹੈ। ਇਸ ਕਾਰਨ ਪੂਰੇ ਪਿੰਡ ਵਿੱਚ ਖੁਸ਼ੀ ਵਾਲੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਪਾਲ ਸਿੰਘ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਕਾਫੀ ਹੁਸ਼ਿਆਰ ਸੀ ਅਤੇ ਉਸ ਵੱਲੋਂ ਇਹ ਮੰਜ਼ਿਲ ਹਾਸਲ ਕਰਕੇ ਜਿੱਥੇ ਆਪਣੇ ਦੇਸ਼ ਦਾ ਨਾਂ ਰਾਸ਼ਨ ਕੀਤਾ ਹੈ ਉੱਥੇ ਹੀ ਆਪਣੇ ਮਾਪਿਆਂ ਦਾ ਨਾਮ ਵੀ ਰੋਸ਼ਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਘਪਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੰਬਰ ਮਹੀਨੇ ਲਈ RBI ਨੇ ਜਾਰੀ ਕੀਤੀ ਛੁੱਟੀਆਂ ਦੀ ਸੂਚੀ, ਦੇਖੋ ਪੂਰੀ ਲਿਸਟ
NEXT STORY