ਬਾਬਾ ਬਕਾਲਾ ਸਾਹਿਬ (ਰਾਕੇਸ਼) : ਦੁਬਈ 'ਚ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਜਗਤਾਰ ਸਿੰਘ ਪਿੰਡ ਝਾੜੂਨੰਗਲ ਤਹਿਸੀਲ ਬਾਬਾ ਬਕਾਲਾ ਸਾਹਿਬ ਦਾ ਜੰਮਪਲ ਨੌਜਵਾਨ ਜੋ ਰੋਟੀ-ਰੋਜ਼ੀ ਲਈ ਦੁਬਈ ਗਿਆ ਹੋਇਆ ਸੀ, ਦੀ 20 ਅਪ੍ਰੈਲ ਨੂੰ ਵਾਪਰੇ ਇਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਗੁਰਸੇਵਕ ਸਿੰਘ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਕਰਜ਼ੇ ਦੇ ਰੂਪ 'ਚ ਰਕਮ ਇਕੱਠੀ ਕਰ ਕੇ ਦੁਬਈ ਗਿਆ ਸੀ। ਮ੍ਰਿਤਕ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨਹਿਰੀ ਪਾਣੀ ਦੇ ਸੋਕੇ ਨੇ ਕਿਸਾਨ ਤੇ ਪਿੰਡਾਂ ਦੇ ਲੋਕ ਪਾਏ ਸੁੱਕਣੇ
NEXT STORY