ਹੁਸ਼ਿਆਰਪੁਰ,(ਅਮਰੀਕ): ਰੋਜ਼ੀ ਰੋਟੀ ਕਮਾਉਣ ਲਈ ਫਿਲੀਪੀਨਜ਼ ਦੇ ਮਨੀਲਾ 'ਚ ਰਹਿ ਰਹੇ ਇਕ ਪੰਜਾਬੀ ਨੌਜਵਾਨ ਤੇ ਉਸ ਦੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜ਼ਿਲਾ ਹੁਸ਼ਿਆਰਪੁਰ ਦੇ ਮਾਹਿਲਪੁਰ ਦੇ ਪਿੰਡ ਮੁਗੋਵਾਲ ਦੇ 40 ਸਾਲਾ ਹਰਭਜਨ ਤੇ ਉਸ ਦੀ ਫਿਲੀਪੀਨਜ਼ ਪਤਨੀ ਦੀ ਮਨੀਲਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਦੀ ਖਬਰ ਸੁਣਦਿਆਂ ਹੀ ਮ੍ਰਿਤਕ ਦੇ ਪਿੰਡ 'ਚ ਮਾਤਮ ਛਾ ਗਿਆ। ਮ੍ਰਿਤਕ ਹਰਭਜਨ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਕ ਗਰੀਬ ਪਰਿਵਾਰ ਤੋਂ ਹੈ। ਸਰਕਾਰ ਹਰਭਜਨ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਉਣ 'ਚ ਉਨ੍ਹਾਂ ਦੀ ਸਹਾਇਤਾ ਕਰੇ।
ਅੰਮ੍ਰਿਤਸਰ: 3 ਅਣਪਛਾਤੇ ਬਾਈਕ ਸਵਾਰਾਂ ਵਲੋਂ ਵਿਦਿਆਰਥੀ ਅਗਵਾ
NEXT STORY