ਖੰਨਾ (ਵਿਪਨ) : ਅਮਰੀਕਾ ਦੇ ਕੈਲੀਫੋਰਨੀਆਂ 'ਚ ਰਹਿ ਖੰਨਾ ਦੇ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ 'ਚ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਅਮਨਦੀਪ ਸਿੰਘ ਦੀ ਮਾਂ ਜਸਪਾਲ ਕੌਰ ਅਤੇ ਭਰਾ ਰਾਜਿੰਦਰ ਸਿੰਘ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਪੁੱਤ 7 ਸਾਲ ਪਹਿਲਾਂ ਅਮਰੀਕਾ ਗਿਆ ਸੀ, ਜਿੱਥੇ ਉਹ ਐਮੇਜ਼ੋਨ ਦੇ ਸ਼ੋਅਰੂਮ 'ਚ ਸਕਿਓਰਿਟੀ ਗਾਰਡ ਦੀ ਨੌਕਰੀ ਕਰਦਾ ਸੀ। ਭਰਾ ਰਾਜਿੰਦਰ ਸਿੰਘ ਨੇ ਦੱਸਿਆ ਕਿ ਰਾਤ ਨੂੰ ਅਮਰੀਕਾ ਤੋਂ ਫੋਨ ਆਇਆ ਸੀ ਪਰ ਜ਼ਿਆਦਾ ਰਾਤ ਹੋਣ ਕਾਰਨ ਉਨ੍ਹਾਂ ਨੂੰ ਪਤਾ ਨਾ ਲੱਗਿਆ।
ਇਹ ਵੀ ਪੜ੍ਹੋ : Gym Trainer ਨੇ ਵਿਆਹੁਤਾ ਨਾਲ ਪਾਰ ਕੀਤੀਆਂ ਸ਼ਰਮ ਦੀਆਂ ਹੱਦਾਂ, ਤਸਵੀਰਾਂ Whatsapp 'ਤੇ ਕੀਤੀਆਂ ਸਾਂਝੀਆਂ

ਸਵੇਰੇ ਜਦੋਂ ਉਹ ਵਾਰ-ਵਾਰ ਫੋਨ ਕਰਦੇ ਰਹੇ ਤਾਂ ਕਿਸੇ ਨੇ ਫੋਨ ਨਹੀਂ ਚੁੱਕਿਆ। ਕੁੱਝ ਸਮੇਂ ਬਾਅਦ ਪੁਲਸ ਅਧਿਕਾਰੀ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਕਾਰ 'ਚ ਲਾਸ਼ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ ਨੇ ਦੀਵਾਲੀ 'ਤੇ ਘਰ ਆਉਣਾ ਸੀ, ਉਸ ਸਮੇਂ ਉਸ ਲਈ ਕੁੜੀ ਦੇਖਣ ਜਾਣਾ ਸੀ। ਘਰ 'ਚ ਉਸ ਦੇ ਵਿਆਹ ਦੀ ਤਿਆਰੀ ਚੱਲ ਰਹੀ ਸੀ ਪਰ ਉਸ ਦੀ ਮੌਤ ਦੀ ਖ਼ਬਰ ਆਉਣ 'ਤੇ ਖੁਸ਼ੀ ਵਾਲਾ ਮਾਹੌਲ ਮਾਤਮ 'ਚ ਬਦਲ ਗਿਆ।
ਇਹ ਵੀ ਪੜ੍ਹੋ : 'ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ' ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ 'ਚ ਸਰਕਾਰ

ਮਾਂ ਜਸਪਾਲ ਕੌਰ ਨੇ ਦੱਸਿਆ ਕਿ ਉਸ ਦੇ ਤਿੰਨ ਪੁੱਤਰ ਹਨ ਅਤੇ ਅਮਨਦੀਪ ਸਭ ਤੋਂ ਛੋਟਾ ਪੁੱਤਰ ਸੀ। ਉਸ ਨੇ ਕਿਹਾ ਸੀ ਕਿ ਉਹ ਉਸ ਨੂੰ ਅਮਰੀਕਾ ਜਲਦੀ ਲੈ ਕੇ ਜਾਵੇਗਾ ਪਰ ਹੁਣ ਉਹ ਆਪ ਹੀ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ। ਭਰਾ ਨੇ ਦੱਸਿਆ ਕਿ ਅਮਨਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਅਮਰੀਕਾ ਰਹਿੰਦੇ ਅਮਨਦੀਪ ਦੇ ਦੋਸਤ ਮਦਦ ਕਰ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਮਨਦੀਪ ਦੀ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੇਂਡੂ ਖੇਤਰਾਂ ਨੂੰ ਮਿਲਣਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ : ਹਰਜੋਤ ਬੈਂਸ
NEXT STORY