ਸਮਰਾਲਾ (ਗਰਗ, ਬੰਗੜ) : ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ 32 ਸਾਲ ਦੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਸਮਰਾਲਾ ਨੇੜਲੇ ਪਿੰਡ ਕੋਟਲਾ ਸਮਸ਼ਪੁਰ ਦਾ ਇਹ ਨੌਜਵਾਨ ਗੁਰਮੀਨ ਸਿੰਘ ਕੰਗ 2 ਸਾਲ ਪਹਿਲਾ 2018 ’ਚ ਆਪਣੀ ਪਤਨੀ ਅਤੇ ਪੰਜ ਸਾਲ ਦੇ ਪੁੱਤਰ ਸਮੇਤ ਪਰਿਵਾਰ ਦੇ ਬਿਹਤਰ ਭਵਿੱਖ ਲਈ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਹੋਟਲ, ਸ਼ਾਪਿੰਗ ਮਾਲਜ਼ ਅਤੇ ਮਲਟੀਪਲੈਕਸਾਂ 'ਚ ਬਾਰ ਖੋਲ੍ਹਣ ਦੀ ਮਨਜ਼ੂਰੀ
ਉੱਥੇ ਵੈਨਕੂਵਰ ਵਿਖੇ ਉਹ ਇਸ ਵੇਲੇ ਵਰਕ ਪਰਮਿਟ ’ਤੇ ਕੰਮ ਕਰ ਸੀ। ਅਚਾਨਕ ਗੁਰਮੀਨ ਕੰਗ ਨੂੰ ਬ੍ਰੇਨ ਹੈਮਰੇਜ (ਅਟੈਕ) ਹੋਣ ’ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ 4 ਦਿਨ ਚੱਲੇ ਇਲਾਜ ਦੌਰਾਨ ਬੀਤੇ ਦਿਨ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : 23 ਨਵੰਬਰ ਨੂੰ ਬੰਦ ਰਹੇਗਾ 'ਲੁਧਿਆਣਾ ਬੱਸ ਅੱਡਾ', ਜਾਣੋ ਕਾਰਨ
ਇਸ ਨੌਜਵਾਨ ਦੀ ਪਤਨੀ ਵੱਲੋਂ ਮ੍ਰਿਤਕ ਪਤੀ ਦੀ ਦੇਹ ਹਸਪਤਾਲ ਨੂੰ ਦਾਨ ਦਿੱਤੀ ਗਈ ਹੈ, ਤਾਂ ਜੋ ਉਸ ਦੇ ਸਰੀਰ ਦੇ ਅੰਗ ਹੋਰ ਲੋੜਵੰਦਾਂ ਦੀ ਜ਼ਿੰਦਗੀ ਬਚਾਉਣ ਦੇ ਕੰਮ ਆ ਸਕਣ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਾਚਾ ਸੁਖਵੀਰ ਸਿੰਘ ਕੰਗ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਦੀ ਅਚਾਨਕ ਹੋਈ ਮੌਤ ਨੇ ਪੂਰੇ ਪਰਿਵਾਰ ਨੂੰ ਡੂੰਘਾ ਸਦਮਾ ਦਿੱਤਾ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਪਟਿਆਲਾ ਜ਼ਿਲ੍ਹੇ 'ਚ ਵੱਡੀ ਵਾਰਦਾਤ, ਅੱਲੜ੍ਹ ਉਮਰ ਦੇ ਮੁੰਡੇ ਵੱਲੋਂ ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਦੱਸਿਆ ਕਿ ਗੁਰਮੀਨ ਸਿੰਘ ਦੀ ਮੌਤ ਮਗਰੋਂ ਉਸ ਦੀ ਪਤਨੀ ਅਤੇ ਪੁੱਤਰ ਇੱਕਲੇ ਰਹਿ ਗਏ ਹਨ ਅਤੇ ਉਨ੍ਹਾਂ ਦੀ ਭਤੀਜ ਨੂੰਹ ਇਸ ਵੇਲੇ ਬਹੁਤ ਡੂੰਘੇ ਸਦਮੇ 'ਚ ਹੈ।
ਪੰਜਾਬ ’ਚ ਹੋਟਲ, ਸ਼ਾਪਿੰਗ ਮਾਲਜ਼ ਅਤੇ ਮਲਟੀਪਲੈਕਸਾਂ 'ਚ ਬਾਰ ਖੋਲ੍ਹਣ ਦੀ ਮਨਜ਼ੂਰੀ
NEXT STORY