ਭੋਗਪੁਰ (ਰਾਣਾ ਭੋਗਪੁਰੀਆ) - ਪੰਜਾਬ ਦੇ ਜ਼ਿਲਾ ਜਲੰਧਰ ਦੇ ਭੋਗਪੁਰ ਸ਼ਹਿਰ ਦੇ ਵਸਨੀਕ ਪੰਜਾਬੀ ਨੌਜਵਾਨ ਜਸਪਾਲ ਸਿੰਘ ਗੋਰਾ (34) ਦੀ ਅਮਰੀਕਾ ਦੀ ਯੂਬਾ ਸਿਟੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਪੂਰੇ ਭੋਗਪੁਰ ਇਲਾਕੇ ਵਿਚ ਸੋਗ ਦਾ ਮਾਹੌਲ ਹੈ। ਇਸ ਕਾਰਨ ਪਰਿਵਾਰ ਡੂੰਘੇ ਸਦਮੇ ਵਿਚ ਹੈ। ਜਸਪਾਲ ਸਿੰਘ ਗੋਰਾ ਦੇ ਪਿਤਾ ਬਿਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਸਪਾਲ ਸਿੰਘ ਗੋਰਾ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਮੌਕੇ ਪਰਿਵਾਰ ਨਾਲ ਇਲਾਕੇ ਦੀਆਂ ਰਾਜਨੀਤਿਕ ਸਮਾਜਿਕ ਤੇ ਧਾਰਮਿਕ ਸ਼ਖਸ਼ੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ ਜਾਰੀ, ਕਈ ਥਾਈਂ ਸਕੂਲਾਂ 'ਚ ਛੁੱਟੀ ਦਾ ਐਲਾਨ
NEXT STORY