ਸੁਲਤਾਨਪੁਰ ਲੋਧੀ (ਧੀਰ)- ਘਰ ਦੀ ਗਰੀਬੀ ਦੂਰ ਕਰਨ ਤੇ ਪਰਿਵਾਰ ਦਾ ਭਵਿੱਖ ਸੁਨਹਿਰਾ ਬਣਾਉਣ ਦੇ ਸੁਪਨੇ ਨਾਲ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅਰਮੀਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਸ਼ਹਿਰ ਅਤੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੀ ਪਛਾਣ ਕਮਲ ਕੁਮਾਰ (21) ਪੁੱਤਰ ਬਲਵਿੰਦਰ ਸਿੰਘ, ਵਾਸੀ ਮੁਹੱਲਾ ਪੰਡੋਰੀ, ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਮ੍ਰਿਤਕ ਕਮਲ ਕੁਮਾਰ ਅਜੇ ਕੁਆਰਾ ਸੀ ਅਤੇ ਲਗਭਗ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਤਲਾਸ਼ ਵਿੱਚ ਵਿਦੇਸ਼ ਅਰਮੀਨੀਆ ਗਿਆ ਸੀ, ਜਿੱਥੇ ਉਹ ਇੱਕ ਹੋਟਲ ਵਿੱਚ ਮਿਹਨਤ-ਮਜ਼ਦੂਰੀ ਕਰਦਾ ਸੀ। ਪਰਿਵਾਰ ਮੁਤਾਬਿਕ 27 ਦਸੰਬਰ ਦੀ ਰਾਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਕਮਲ ਕੁਮਾਰ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਸਹਾਰਾ ਸੀ ਅਤੇ ਉਸ ਦੀ ਮੌਤ ਨਾਲ ਵਿਧਵਾ ਮਾਂ ਤੋਂ ਉਸ ਦਾ ਆਖ਼ਰੀ ਆਸਰਾ ਵੀ ਛਿਨ ਗਿਆ।
ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰ ਲਈ ਇਹ ਸਦਮਾ ਅਸਹਿਨਸ਼ੀਲ ਬਣ ਗਿਆ ਹੈ। ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲੋਂ ਮਦਦ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਭਾਰਤ ਵਾਪਸ ਮੰਗਵਾਇਆ ਜਾਵੇ, ਤਾਂ ਜੋ ਪਰਿਵਾਰ ਆਪਣੇ ਹੱਥੀਂ ਅੰਤਿਮ ਸੰਸਕਾਰ ਕਰ ਸਕੇ। ਇਲਾਕੇ ’ਚ ਹਰ ਅੱਖ ਨਮ ਹੈ ਅਤੇ ਲੋਕਾਂ ਵੱਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਜਤਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਸ਼ਿਆਰਪੁਰ 'ਚ ਵੱਡਾ ਹਾਦਸਾ! ਪਤੀ-ਪਤਨੀ ਸਣੇ ਬਿਸਤ ਦੋਆਬ ਨਹਿਰ 'ਚ ਡਿੱਗੀ ਫਾਰਚੂਨਰ ਗੱਡੀ
NEXT STORY