ਭਗਤਾ ਭਾਈ (ਪਰਵੀਨ) : ਰੋਜ਼ੀ ਰੋਟੀ ਦੀ ਭਾਲ ਲਈ ਪਰਦੇਸ ਗਏ ਨੌਜਵਾਨ ਦੀ ਮੌਤ ਦੀ ਬੁਰੀ ਖ਼ਬਰ ਨੇ ਘਰ 'ਚ ਵੈਣ ਪੁਆ ਦਿੱਤੇ। ਜਾਣਕਾਰੀ ਮੁਤਾਬਕ ਕਸਬਾ ਭਗਤਾ ਭਾਈ ਦੇ ਰਹਿਣ ਵਾਲੇ ਨੌਜਵਾਨ ਕਮਲਦੀਪ ਸਿੰਘ (29) ਦੀ ਬੀਤੀ ਰਾਤ ਕੈਨੇਡਾ ਦੇ ਸਰੀ ਸ਼ਹਿਰ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਸੁਖਮੰਦਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦੇ ਪੁੱਤਰ ਕਮਲਦੀਪ ਸਿੰਘ ਦਾ ਵਿਆਹ ਸਾਲ 2018 'ਚ ਬਰਨਾਲਾ ਦੀ ਜਸਪ੍ਰੀਤ ਕੌਰ ਨਾਲ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ 'ਚ ਨਾਰਮਲ ਸਲਾਈਨ ਦੀ ਵਰਤੋਂ 'ਤੇ ਪਾਬੰਦੀ! ਜਾਰੀ ਹੋ ਗਏ ਸਖ਼ਤ ਹੁਕਮ
ਉਚੇਰੀ ਸਿੱਖਿਆ ਅਤੇ ਬਿਹਤਰ ਜ਼ਿੰਦਗੀ ਦੀ ਭਾਲ ’ਚ ਇਹ ਜੋੜਾ ਕੈਨੇਡਾ ਚਲਾ ਗਿਆ ਪਰ ਜਾਣ ਵੇਲੇ ਇਸ ਜੋੜੇ ਨੂੰ ਨਹੀਂ ਸੀ ਪਤਾ ਕਿ ਵਿਦੇਸ਼ ’ਚ ਹੋਣੀ ਉਨ੍ਹਾਂ ਦੀਆਂ ਖੁਸ਼ੀਆਂ ਖੋਹਣ ਲਈ ਤਿਆਰ ਬੈਠੀ ਹੈ। ਸੁਖਮੰਦਰ ਸਿੰਘ ਨੇ ਦੱਸਿਆ ਕਿ ਹਰ ਰੋਜ਼ ਵਾਂਗ ਉਸ ਦਾ ਪੁੱਤਰ-ਨੂੰਹ ਰਾਤ ਨੂੰ ਖਾਣਾ ਖਾ ਕੇ ਸੌਂ ਗਏ ਪਰ ਜਦੋਂ ਅਗਲੇ ਦਿਨ ਸਵੇਰੇ ਜਸਪ੍ਰੀਤ ਕੌਰ ਨੇ ਆਪਣੇ ਪਤੀ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਾ ਉੱਠਿਆ।
ਇਹ ਵੀ ਪੜ੍ਹੋ : ਜਲਾਲਾਬਾਦ ਖੜ੍ਹੇ ਮੋਟਰਸਾਈਕਲ ਦੇ ਚੰਡੀਗੜ੍ਹ ਕੱਟੇ ਗਏ 2 ਚਲਾਨ, ਹੈਰਾਨ ਕਰਦਾ ਹੈ ਪੂਰਾ ਮਾਮਲਾ
ਜਸਪ੍ਰੀਤ ਕੌਰ ਵੱਲੋਂ ਹੋਰਨਾਂ ਸਾਥੀਆਂ ਦੀ ਮਦਦ ਨਾਲ ਕਮਲਦੀਪ ਸਿੰਘ ਨੂੰ ਸਰੀ ਦੇ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਭਰ ’ਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ’ਚ ਹੀ ਭਗਤਾ ਭਾਈ ਵਾਸੀ ਸੁਮੀਤ ਅਹੂਜਾ ਉਰਫ਼ ਚੰਦਨ ਦੀ ਵੀ ਕੈਨੇਡਾ ਵਿਖੇ ਦੌਰਾ ਪੈਣ ਨਾਲ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਕ ਹੋਰ ਵੱਡਾ ਐਨਕਾਊਂਟਰ, ਬਦਮਾਸ਼ਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
NEXT STORY