ਫਿਰੋਜ਼ਪੁਰ (ਸੰਨੀ ਚੋਪੜਾ) : ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਫਿਰੋਜ਼ਪੁਰ ਦੇ ਨੌਜਵਾਨ ਦੇ ਪਰਿਵਾਰ ਵਲੋਂ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਗਈ ਹੈ। ਜਾਣਕਾਰੀ ਮੁਤਾਬਕ 2 ਸਾਲ ਪਹਿਲਾਂ ਹਰਪ੍ਰੀਤ ਨਾਂ ਦਾ ਨੌਜਵਾਨ ਸਤਲੁਜ ਦਰਿਆ ਦੇ ਤੇਜ਼ ਵਹਾਅ ਪਾਣੀ 'ਚ ਰੁੜ੍ਹ ਕੇ ਪਾਕਿਸਤਾਨ ਚਲਾ ਗਿਆ ਸੀ। ਉੱਥੇ ਉਸ ਦੇ ਖ਼ਿਲਾਫ਼ ਕੇਸ ਚੱਲਿਆ ਅਤੇ ਪਾਕਿਸਤਾਨ ਦੀ ਅਦਾਲਤ ਨੇ ਉਸ ਨੂੰ ਸਜ਼ਾ ਅਤੇ ਜੁਰਮਾਨਾ ਕੀਤਾ, ਜੋ ਕਿ ਹੁਣ ਪੂਰਾ ਹੋ ਗਿਆ ਹੈ।
ਹਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਜ਼ਾ ਪੂਰੀ ਹੋਣ ਦੇ ਬਾਵਜੂਦ ਵੀ ਹਰਪ੍ਰੀਤ ਪਾਕਿਸਤਾਨ ਦੀ ਜੇਲ੍ਹ 'ਚ ਬੰਦ ਹੈ। ਹਰਪ੍ਰੀਤ ਦੀ ਪਤਨੀ ਨੇ ਰੋਂਦਿਆਂ ਹੋਇਆ ਭਾਰਤ ਸਰਕਾਰ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੂੰ ਗੁਹਾਰ ਲਾਈ ਹੈ ਕਿ ਹਰਪ੍ਰੀਤ ਨੂੰ ਰਿਹਾਅ ਕੀਤਾ ਜਾਵੇ।
ਸਨੈਚਿੰਗ ਤੇ ਲੁੱਟਖੋਹ ਰੋਕਣ ਲਈ ਵਿਕਾਸ ਮਾਰਗ ਨਾਲ ਲੱਗੇ ਟਰੈਕਾਂ ’ਤੇ ਲੱਗਣਗੀਆਂ ਸਟਰੀਟ ਲਾਈਟਾਂ
NEXT STORY