ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਨੇੜਲੇ ਪਿੰਡ ਹੰਬੋਵਾਲ ਦਾ ਵਾਸੀ ਪ੍ਰੀਤਮ ਸਿੰਘ ਪੀਤੀ (43) ਜੋ ਕਿ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ ਪਰ ਨੈਸ਼ਵਿਲ ਸ਼ਹਿਰ ਵਿਖੇ ਉਸਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਪ੍ਰੀਤਮ ਸਿੰਘ ਪੀਤੀ ਜੋ ਕਿ ਹੰਬੋਵਾਲ ਵਿਖੇ ਲੱਕੜ ਮਿਸਤਰੀ ਸੀ ਪਰ ਉਹ ਕੁਝ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ।
ਡਿਊਟੀ 'ਚ ਕੁਤਾਹੀ ਵਰਤਣ 'ਤੇ ਕਾਰਵਾਈ! ਪੰਚਾਇਤ ਵਿਭਾਗ ਦਾ ਬੀਡੀਪੀਓ ਸਸਪੈਂਡ
ਮਿਲੀ ਜਾਣਕਾਰੀ ਮੁਤਾਬਕ ਕੱਲ ਉਹ ਕਾਰ ’ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਟਰਾਲੇ ਨਾਲ ਟੱਕਰ ਹੋ ਗਈ ਜਿਸ ਦੌਰਾਨ ਉਸਦੀ ਮੌਤ ਹੋ ਗਈ। ਅੱਜ ਸਵੇਰੇ ਜਦੋਂ ਉਸਦੇ ਘਰ ਉਸਦਾ ਮੌਤ ਦਾ ਸੁਨੇਹਾ ਆਇਆ ਤਾਂ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਮ੍ਰਿਤਕ ਪ੍ਰੀਤਮ ਸਿੰਘ ਪੀਤੀ ਦੇ ਇੱਕ ਭਰਾ ਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਸਦੀ ਪਤਨੀ ਤੇ ਮਾਤਾ ਪਿੰਡ ਹੰਬੋਵਾਲ ਵਿਖੇ ਰਹਿੰਦੇ ਹਨ। ਮ੍ਰਿਤਕ ਦਾ ਇੱਕ ਲੜਕਾ ਵੀ ਅਮਰੀਕਾ ਵਿਖੇ ਆਪਣੇ ਪਿਤਾ ਨਾਲ ਰਹਿੰਦਾ ਹੈ। ਪ੍ਰੀਤਮ ਸਿੰਘ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਲੜਕੇ ਤੇ ਇੱਕ ਲੜਕੀ ਛੱਡ ਗਿਆ ਹੈ।
ਕੰਡੋਮ, ਚਾਕੂ ਤੇ ਨਸ਼ੀਲੇ ਪਦਾਰਥ! ਵਿਦਿਆਰਥੀਆਂ ਦੇ ਸਕੂਲ ਬੈਗ ਦੇਖ ਉੱਡੇ ਪ੍ਰਿੰਸੀਪਲ ਦੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਊਟੀ 'ਚ ਕੁਤਾਹੀ ਵਰਤਣ 'ਤੇ ਕਾਰਵਾਈ! ਪੰਚਾਇਤ ਵਿਭਾਗ ਦਾ ਬੀਡੀਪੀਓ ਸਸਪੈਂਡ
NEXT STORY