ਚੰਡੀਗੜ੍ਹ : ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਥੇ ਹੀ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਸੂਬੇ ਦੇ ਕਈ ਪਿੰਡਾਂ ਲਈ ਪੰਜਾਬ ਸਰਕਾਰ ਨੇ ਵੀ ਵੱਡਾ ਐਲਾਨ ਕਰ ਦਿੱਤਾ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹੈ। ਮੌਸਮ ਵਿਭਾਗ ਦੇ ਮੁਤਾਬਕ 22 ਤਾਰੀਖ਼ ਨੂੰ ਸੂਬੇ 'ਚ ਭਾਰੀ ਤੋਂ ਭਾਰੀ ਮੀਂਹ ਪੈਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਿਗੜੇ ਹਾਲਾਤ ਦਰਮਿਆਨ ਅਲਰਟ 'ਤੇ ਪੰਜਾਬ ਸਰਕਾਰ, ਸੂਬਾ ਵਾਸੀਆਂ ਲਈ ਕੀਤਾ ਵੱਡਾ ਐਲਾਨ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਇਸ ਤਾਰੀਖ਼ ਲਈ ਭਾਰੀ ਮੀਂਹ ਦੇ ਨਾਲ-ਨਾਲ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 23, 24, 25 ਅਤੇ 26 ਤਾਰੀਖ਼ ਲਈ ਵੀ ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਅਜਿਹੇ 'ਚ ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਸੂਬੇ 'ਚ ਪਹਿਲਾਂ ਹੀ ਕਈ ਜ਼ਿਲ੍ਹਿਆਂ 'ਚ ਸਤਲੁਜ ਅਤੇ ਬਿਆਸ ਦੇ ਪਾਣੀ ਦੇ ਕਹਿਰ ਮਚਾਇਆ ਹੋਇਆ ਹੈ ਅਤੇ ਦਰਜਨਾਂ ਪਿੰਡ ਪਾਣੀ 'ਚ ਡੁੱਬੇ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
ਪੰਜਾਬ ਸਰਕਾਰ ਅਲਰਟ 'ਤੇ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ’ਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ’ਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀਆਂ ਫ਼ਸਲਾਂ ਅਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਦਾ ਐਲਾਨ ਕੀਤਾ ਗਿਆ ਹੈ। ਫ਼ਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ। ਫਿਲਹਾਲ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ’ਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਗੜੇ ਹਾਲਾਤ ਦਰਮਿਆਨ ਅਲਰਟ 'ਤੇ ਪੰਜਾਬ ਸਰਕਾਰ, ਸੂਬਾ ਵਾਸੀਆਂ ਲਈ ਕੀਤਾ ਵੱਡਾ ਐਲਾਨ
NEXT STORY