ਚੰਡੀਗੜ੍ਹ : ਪੰਜਾਬ 'ਚ ਗਰਮੀ ਨੇ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ, ਹਾਲਾਂਕਿ ਬੀਤੀ ਰਾਤ ਕਈ ਇਲਾਕਿਆਂ 'ਚ ਤੇਜ਼ ਤੂਫ਼ਾਨ ਅਤੇ ਹਲਕੇ ਮੀਂਹ ਨੇ ਥੋੜ੍ਹੀ ਦੇਰ ਰਾਹਤ ਜ਼ਰੂਰ ਦੁਆਈ ਪਰ ਅੱਜ ਸਵੇਰੇ ਹੀ ਸੂਰਜ ਨੇ ਅੱਗ ਵਰ੍ਹਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦਰਮਿਆਨ ਮੌਸਮ ਵਿਭਾਗ ਵਲੋਂ ਅੱਜ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਮੁਤਾਬਕ ਅੱਜ ਮਤਲਬ ਕਿ 16 ਅਤੇ 17 ਤਾਰੀਖ਼ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਜ਼ਿਲ੍ਹੇ 'ਚ 'ਲੂ' ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ! ਖ਼ਬਰ 'ਚ ਪੜ੍ਹੋ ਪੂਰੀ UPDATE
ਅਜਿਹੇ 'ਚ ਵਿਭਾਗ ਵਲੋਂ ਸਲਾਹ ਦਿੱਤੀ ਜਾ ਰਹੀ ਹੈ ਕਿ ਦੁਪਹਿਰ ਦੇ ਸਮੇਂ ਲੋਕ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਕਿਉਂਕਿ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣ ਕਾਰਨ ਲੂ ਅਤੇ ਗਰਮੀ ਲੱਗਣ ਕਾਰਨ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ 18 ਮਈ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ। ਇਸ ਤੋਂ ਬਾਅਦ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 19 ਤੋਂ ਲੈ ਕੇ 21 ਤਾਰੀਖ਼ ਤੱਕ ਸੂਬੇ ਦੇ ਕਈ ਇਲਾਕਿਆਂ 'ਚ ਤੇਜ਼ ਤੂਫ਼ਾਨ, ਬਿਜਲੀ ਚਮਕਣ ਸਣੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਗਰਮੀ ਤੋਂ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਅੱਜ ਲਈ ਕਰ 'ਤਾ ਵੱਡਾ ਐਲਾਨ, ਕਿਸਾਨਾਂ ਨੂੰ ਹੋਵੇਗਾ ਸਿੱਧਾ ਫ਼ਾਇਦਾ
ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਦੇ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਤੋਂ 1.5 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਗਿਆ ਹੈ। ਉੱਥੇ ਹੀ ਬਠਿੰਡਾ ਜ਼ਿਲ੍ਹੇ 'ਚ ਸਭ ਤੋਂ ਜ਼ਿਆਦਾ 34.5 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਧਿਆਨ ਦਿਓ! 31 ਤਾਰੀਖ਼ ਤੋਂ ਪਹਿਲਾਂ-ਪਹਿਲਾਂ ਨਿਬੇੜ ਲਓ ਇਹ ਕੰਮ, ਨੋਟੀਫ਼ਿਕੇਸ਼ਨ ਜਾਰੀ
NEXT STORY