ਚੰਡੀਗੜ੍ਹ : ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (Punjab SDMA) ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 3 ਘੰਟਿਆਂ ਲਈ ਮੌਸਮ ਸਬੰਧੀ ਅਹਿਮ ਚੇਤਾਵਨੀ ਜਾਰੀ ਕੀਤੀ ਹੈ। SDMA ਵੱਲੋਂ ਬਕਾਇਦਾ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। ਅਥਾਰਟੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ
ਇਨ੍ਹਾਂ ਜ਼ਿਲ੍ਹਿਆਂ ਵਿਚ ਅਸਮਾਨੀ ਬਿਜਲੀ ਲਸ਼ਕਣ, ਗਰਜ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਅਥਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿਚ ਲੋਕ ਤੁਰੰਤ 112 ਨੰਬਰ 'ਤੇ ਕਾਲ ਕਰ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਦੌੜ ਰੈਲੀ 'ਚ ਬਿਕਰਮ ਮਜੀਠੀਆ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਕੀ ਬੋਲੇ
NEXT STORY