ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਅੱਜ ਫਿਰ ਤੋਂ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਸੰਘਣੀ ਧੁੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ ਜੋ ਲਗਾਤਾਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਘੰਟਿਆਂ ਲਈ ਸੂਬੇ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ਦੇ ਲੋਕਾਂ ਨੂੰ ਫ਼ੋਨ 'ਤੇ ਮੈਸੇਜ ਭੇਜ ਕੇ ਇਸ ਸਬੰਧੀ ਅਲਰਟ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਕਿਸੇ ਵੀ ਕਿਸਮ ਦੀ ਐਮਰਜੈਂਸੀ ਲਈ 112 'ਤੇ ਫ਼ੋਨ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਵੇਂ ਸਾਲ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ! 3 ਕਰੋੜ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ

ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਮੁਤਾਬਕ ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਜਲੰਧਰ,ਕਪੂਰਥਲਾ, ਲੁਧਿਆਣਾ ਤੇ ਪਟਿਆਲਾ ਵਿਚ ਜ਼ਿਆਦਾਤਰ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਜਿਹੇ ਹਾਲਾਤ ਵਿਚ ਜੇਕਰ ਲੋਕਾਂ ਨੂੰ ਕੋਈ ਐਮਰਜੈਂਸੀ ਹੋਵੇ ਤਾਂ ਉਹ 112 'ਤੇ ਕਾਲ ਕਰ ਸਕਦੇ ਹਨ। ਭਾਰਤੀ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਵੀ ਇਨ੍ਹਾਂ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ Red Alert ਜਾਰੀ ਕੀਤਾ ਗਿਆ ਹੈ।

ਇਥੇ ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਤਾਜ਼ਾ ਅਪਡੇਟ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 6 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। 2 ਜਨਵਰੀ ਅਤੇ 3 ਜਨਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ 4, 5 ਅਤੇ 5 ਜਨਵਰੀ ਲਈ ਸੂਬੇ ਵਿਚ ਸੀਤ ਲਹਿਰ ਦਾ ਯੈਲੋ ਅਤੇ ਓਰੇਂਜ ਅਲਰਟ ਰਹੇਗਾ।
ਇਹ ਵੀ ਪੜ੍ਹੋ: ਜਲੰਧਰ ਵਿਖੇ ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼! ਜਬਰ-ਜ਼ਿਨਾਹ ਮਗਰੋਂ ਕਤਲ ਦਾ ਸ਼ੱਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਲੋਟ ਦੇ ਪਿੰਡ ਸ਼ਾਮ ਖੇੜਾ ਦੇ ਨੌਜਵਾਨ ਕੁਲਬੀਰ ਸੰਧੂ ਵਲੋਂ ਨੈਸ਼ਨਲ ਸ਼ੂਟਿੰਗ ਕੁਆਲੀਫਾਈ
NEXT STORY