ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅਗਲੇ 3 ਦਿਨਾਂ ਲਈ ਪੂਰੇ ਸੂਬੇ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਤੋਂ ਬਾਅਦ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 7, 8 ਅਤੇ 9 ਜੁਲਾਈ ਨੂੰ ਕਈ ਜ਼ਿਲ੍ਹਿਆਂ 'ਚ ਬਿਜਲੀ ਅਤੇ ਗਰਜ ਨਾਲ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ : ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਫੈਲੀ ਗੰਭੀਰ ਬੀਮਾਰੀ, ਪਿੰਡ 'ਚ ਮਚੀ ਹਾਹਾਕਾਰ (ਵੀਡੀਓ)
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ 8 ਅਤੇ 9 ਜੁਲਾਈ ਨੂੰ ਵੀ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰੀ ਮੀਂਹ ਦੌਰਾਨ ਲੋਕਾਂ ਨੂੰ ਮੌਸਮ ਵਿਭਾਗ ਵਲੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਜੇਕਰ ਜ਼ਿਆਦਾ ਜ਼ਰੂਰੀ ਨਾ ਹੋਵੇ ਤਾਂ ਲੋਕ ਆਪਣੇ ਘਰਾਂ 'ਚ ਹੀ ਰਹਿਣ।
ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ ਤਾਜ਼ਾ UPDATE
ਦੱਸਣਯੋਗ ਹੈ ਕਿ ਇਸ ਸਾਲ ਪੰਜਾਬ 'ਚ ਮਾਨਸੂਨ ਆਮ ਨਾਲੋਂ ਵੱਧ ਬਾਰਸ਼ ਕਰ ਰਿਹਾ ਹੈ। 1 ਜੂਨ ਤੋਂ 6 ਜੁਲਾਈ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ 'ਚ 89.7 ਮਿਲੀਮੀਟਰ ਬਾਰਸ਼ ਹੋਈ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਆਮ ਬਾਰਸ਼ 77.4 ਮਿਲੀਮੀਟਰ ਹੁੰਦੀ ਹੈ। ਇਹ ਬਾਰਸ਼ ਆਮ ਨਾਲੋਂ 16 ਫ਼ੀਸਦੀ ਵੱਧ ਰਹਿੰਦੀ ਹੈ। ਇਸ ਦੇ ਨਾਲ ਹੀ 1 ਤੋਂ 6 ਜੁਲਾਈ ਤੱਕ ਸੂਬੇ 'ਚ 60 ਮਿਲੀਮੀਟਰ ਬਾਰਸ਼ ਹੋਈ ਹੈ, ਜੋ ਕਿ ਆਮ ਨਾਲੋਂ 71 ਫ਼ੀਸਦੀ ਵੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਹੋ ਗਿਆ ਐਨਕਾਊਂਟਰ! ਸਵੇਰੇ-ਸਵੇਰੇ ਚੱਲੀਆਂ ਤਾਬੜਤੋੜ ਗੋਲ਼ੀਆਂ, ਪੁਲਸ ਨੇ ਘੇਰਿਆ ਇਲਾਕਾ
NEXT STORY