ਚੰਡੀਗੜ੍ਹ (ਸ਼ਰਮਾ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ 'ਚ ਸ਼ਾਂਤਮਈ ਢੰਗ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਪੰਜਾਬ ਨੂੰ ਸ਼ਾਂਤਮਈ ਅਤੇ ਖੁਸ਼ਹਾਲ ਬਣਾਉਣ ਲਈ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦਾ ਬਿਹਤਰ ਭਵਿੱਖ ਅਤੇ ਤਰੱਕੀ ਚਾਹੁੰਦੇ ਹਨ ਤੇ ਇਸੇ ਉਦੇਸ਼ ਨੂੰ ਮੁੱਖ ਰੱਖ ਕੇ ਲੋਕਾਂ ਨੇ ਵੋਟਾਂ ਪਾਈਆਂ ਹਨ। ਪੰਜਾਬ ਇਕ ਸਰਹੱਦੀ ਸੂਬਾ ਹੈ ਤੇ ਇਸ ਨੇ ਬਹੁਤ ਔਖਾ ਸਮਾਂ ਦੇਖਿਆ ਹੈ। ਪੰਜਾਬ ਨੂੰ ਹਮੇਸ਼ਾ ਹੀ ਦੇਸ਼ ਦੀ ਸੁਰੱਖਿਆ ਲਈ ਸਭ ਤੋਂ ਅੱਗੇ ਖੜ੍ਹੇ ਹੋਣ ਦਾ ਮਾਣ ਹਾਸਲ ਹੈ।
ਇਹ ਵੀ ਪੜ੍ਹੋ : ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈਣ ਪਿੱਛੋਂ ਅਕਾਲੀ ਦਲ ਤੇ ਭਾਜਪਾ ਦੀ ਆਪਸੀ ਸਾਂਝ ਉਜਾਗਰ ਹੋਈ : ਚੰਨੀ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਨੇ ਭਾਰਤ ਦੇ ਅਨਾਜ ਭੰਡਾਰ ਵਿਚ ਸਭ ਤੋਂ ਵੱਧ ਯੋਗਦਾਨ ਪਾ ਕੇ ਦੇਸ਼ ਨੂੰ ਆਤਮ-ਨਿਰਭਰ ਬਣਾਉਣ 'ਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਵੋਟਾਂ ਦੇ ਦਿਨ ਨੂੰ ਸੂਬੇ ਦੀ ਕਿਸਮਤ ਵਿਚ ਇਤਿਹਾਸਕ ਦਿਨ ਦੱਸਦਿਆਂ ਕਿਹਾ ਕਿ ਪੰਜਾਬ ਦਾ ਦੇਸ਼ ਵਿਚ ਵਿਲੱਖਣ ਸਥਾਨ ਅਤੇ ਭੂਮਿਕਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਦਾ ਸ਼ਾਂਤਮਈ ਲੋਕਤੰਤਰਿਕ ਢੰਗ ਨਾਲ ਆਪਣੀ ਕੀਮਤੀ ਵੋਟ ਪਾਉਣ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਜਿੱਤ-ਹਾਰ ਦਾ ਮੁਲਾਂਕਣ ਸ਼ੁਰੂ, ਉਮੀਦਵਾਰਾਂ ਦੀ ਕਿਸਮਤ ਈ. ਵੀ. ਐੱਮ. ’ਚ ਕੈਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਭਾਜਪਾ 'ਚ ਆਏ ਗੁਰਦੇਵ ਸਿੰਘ ਨਾਮਧਾਰੀ 'ਤੇ ਜਾਨਲੇਵਾ ਹਮਲਾ
NEXT STORY