ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ, ਵਿੱਕੀ) : ਪੰਜਾਬ ਦੇ ਜਿਹੜੇ ਨੌਜਵਾਨ ਮੁੰਡੇ-ਕੁੜੀਆਂ ਵੱਡਾ ਅਫ਼ਸਰ ਬਣਨ ਦੇ ਸੁਫ਼ਨੇ ਦੇਖ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸੁਨਹਿਰੀ ਮੌਕਾ ਦਿੱਤਾ ਗਿਆ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ. ਪੀ. ਐੱਸ. ਸੀ.) ਨੇ ਸਟੇਟ ਸਿਵਲ ਸਰਵਿਸਿਜ਼ ਕੰਬਾਈਡ ਕੰਪੀਟੀਟਿਵ ਐਗਜ਼ਾਮ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਰੀ ਸ਼ਡਿਊਲ ਦੇ ਮੁਤਾਬਕ ਇਸ ਪ੍ਰੀਖਿਆ ਲਈ ਅਰਜ਼ੀਆਂ 3 ਜਨਵਰੀ ਤੋਂ ਸ਼ੁਰੂ ਹੋ ਗਈਆਂ ਗਨ। ਪ੍ਰੀਖਿਆ 'ਚ ਸ਼ਾਮਲ ਹੋਣ ਦੇ ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ ppsc.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਪ੍ਰੀਖਿਆ ਰਾਹੀਂ ਕੁੱਲ 322 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਨਾਲ ਭਰੀ ਮਿੰਨੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਮਚੀ ਹਾਹਾਕਾਰ (ਤਸਵੀਰਾਂ)
ਇਨ੍ਹਾਂ 'ਚੋਂ 46 ਅਸਾਮੀਆਂ ਪੰਜਾਬ ਸਿਵਲ ਸੇਵਾਵਾਂ ਕਾਰਜਕਾਰੀ ਸ਼ਾਖਾ ਲਈ ਅਤੇ 27 ਅਸਾਮੀਆਂ ਡਿਪਟੀ ਸੁਪਰੀਡੈਂਟ ਆਫ ਪੁਲਸ ਲਈ ਹੋਣਗੀਆਂ। ਇਸ ਤੋਂ ਇਲਾਵਾ ਤਹਿਸੀਲਦਾਰਾਂ ਦੀਆਂ 121, ਆਬਕਾਰੀ ਅਤੇ ਕਰ ਅਫ਼ਸਰ ਦੀਆਂ 13, ਖ਼ੁਰਾਕ ਤੇ ਸਿਵਲ ਸਪਲਾਈ ਅਫ਼ਸਰ ਦੀਆਂ 49, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਆਂ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦੀਆਂ 21 ਅਸਾਮੀਆਂ ਅਤੇ ਲੇਬਰ ਕਮ ਕੰਸੀਲੀਏਸ਼ਨ ਅਫ਼ਸਰ ਦੀਆਂ 3 ਅਸਾਮੀਆਂ ਸਮੇਤ ਹੋਰ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਆ ਗਈ ਸਭ ਤੋਂ ਵੱਡੀ Lottery ਸਕੀਮ, ਜਾਣੋ ਕਿੰਨੇ ਕਰੋੜ ਦਾ ਹੋਵੇਗਾ ਪਹਿਲਾ ਇਨਾਮ (ਵੀਡੀਓ)
ਜਾਣੋ ਕਿਵੇਂ ਕਰਨਾ ਹੈ ਅਪਲਾਈ
ਸਭ ਤੋਂ ਪਹਿਲਾਂ ਉਮੀਦਵਾਰਾਂ ਨੂੰ ਅਧਿਕਾਰਤ ਵੈੱਬਸਾਈਟ https://www.ppsc.gov.in/ 'ਤੇ ਜਾਣਾ ਪਵੇਗਾ।
ਹੁਣ ਹੋਮਪੇਜ 'ਤੇ PPSC Recruitment 2025 'ਤੇ ਕਲਿੱਕ ਕਰੋ ਅਤੇ ਲੋੜੀਂਦੇ ਵੇਰਵੇ ਪ੍ਰਦਾਨ ਕਰੋ।
ਅਰਜ਼ੀ ਫਾਰਮ ਜਮ੍ਹਾਂ ਕਰੋ। ਹੁਣ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰੋ ਅਤੇ ਇਸ ਦਾ ਪ੍ਰਿੰਟਆਊਟ ਭਵਿੱਖ ਦੇ ਹਵਾਲੇ ਲਈ ਆਪਣੇ ਕੋਲ ਰੱਖੋ।
ਉਮੀਦਵਾਰਾਂ ਨੂੰ ਅਪਲਾਈ ਕਰਦੇ ਸਮੇਂ ਸਿਰਫ ਇਹ ਧਿਆਨ ਰੱਖਣਾ ਪਵੇਗਾ ਕਿ ਅਧਿਕਾਰਤ ਜਾਣਕਾਰੀ ਨੂੰ ਚੰਗੀ ਤਰ੍ਹਾਂ ਪੜ੍ਹਿਆ ਜਾਵੇ ਅਤੇ ਫਿਰ ਅਪਲਾਈ ਕੀਤਾ ਜਾਵੇ ਕਿਉਂਕਿ ਜੇਕਰ ਅਰਜ਼ੀ ਫਾਰਮ 'ਚ ਕੋਈ ਅੰਤਰ ਪਾਇਆ ਜਾਂਦਾ ਹੈ ਤਾਂ ਬਿਨੈ ਪੱਤਰ ਸਵੀਕਾਰ ਨਹੀਂ ਕੀਤਾ ਜਾਵੇਗਾ। ਇਸ ਲਈ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ ਰੱਖੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਚੁੱਕਿਆ ਨਵਾਂ ਕਦਮ, ਹਰ ਸੋਮਵਾਰ...
NEXT STORY