ਜਲੰਧਰ (ਵੈੱਬ ਡੈਸਕ) : ਲੁਧਿਆਣਾ ਦੇ ਸ਼ਿਵਪੁਰੀ ਇਲਾਕੇ 'ਚ ਬੀਤੇ ਇਕ ਹਫਤੇ ਤੋਂ ਗੰਦੇ ਨਾਲੇ ਦਾ ਪਾਣੀ ਇਕੱਠਾ ਹੋਇਆ ਸੀ, ਜਿਸ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੂਜੇ ਪਾਸੇ ਸੋਡਲ ਮੰਦਰ 'ਚ ਗੁਰਦੁਆਰਾ ਕਮੇਟੀ ਵਲੋਂ ਕੰਧ ਬਣਾਉਣ ਨੂੰ ਲੈ ਕੇ ਵਿਵਾਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਕਮੇਟੀ ਵਲੋਂ ਇਹ ਕੰਧ ਬਣਾਈ ਜਾ ਰਹੀ ਸੀ, ਜਿਸ ਦਾ ਮੰਦਰ ਕਮੇਟੀ ਵਲੋਂ ਵਿਰੋਧ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਅਕਾਲੀਆਂ ਦਾ ਅਨੋਖਾ ਪ੍ਰਦਰਸ਼ਨ, ਕਾਂਗਰਸੀ ਵਿਧਾਇਕ ਨੂੰ ਪਾਇਆ ਵਖਤ
ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਵਿਚ ਬੀਤੇ ਇਕ ਹਫਤੇ ਤੋਂ ਗੰਦੇ ਨਾਲੇ ਦਾ ਪਾਣੀ ਇਕੱਠਾ ਹੋਇਆ ਸੀ, ਜਿਸ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ...
ਸੋਡਲ ਮੰਦਰ 'ਚ ਕੰਧ ਬਣਾਉਣ ਨੂੰ ਲੈ ਕੇ ਹੋਇਆ ਵਿਵਾਦ, ਸਥਿਤੀ ਤਣਾਅਪੂਰਨ
ਸੋਡਲ ਮੰਦਰ 'ਚ ਗੁਰਦੁਆਰਾ ਕਮੇਟੀ ਵਲੋਂ ਕੰਧ ਬਣਾਉਣ ਨੂੰ ਲੈ ਕੇ ਵਿਵਾਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਧੀ ਦਾ ਰੱਖਿਆ ਸੀ ਵਿਆਹ ਪਰ ਪਾਣੀ 'ਚ ਡੁੱਬੇ ਵਿਆਹ ਦੇ ਸੁਪਨੇ (ਵੀਡੀਓ)
ਭਾਖੜਾ ਡੈਮ ਅਤੇ ਸਤਲੁਜ ਦਰਿਆ 'ਚ ਵਧੇ ਪਾਣੀ ਦੇ ਪੱਧਰ ਦੇ ਕਾਰਨ ਪੰਜਾਬ ਦੇ ਕਈ ਜ਼ਿਲਿਆਂ 'ਚ ਪੈਦਾ ਹੋਈ ਹੜ੍ਹ ਦੀ ਸਥਿਤੀ ਅਜੇ ਵੀ ਉਸੇ ਤਰ੍ਹਾਂ ਹੀ ਹੈ।
ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਵਿਖੇ ਪਾਣੀ ਦੀ ਸੰਭਾਲ ਲਈ ਕੀਤੀ ਅਨੋਖੀ ਪਹਿਲ
ਹਵਾ ਪਾਣੀ ਤੇ ਧਰਤੀ ਹੀ ਇਸ ਸੰਸਾਰ ਦੀ ਹੋਂਦ ਦਾ ਕਾਰਨ ਹਨ। ਇਨ੍ਹਾਂ ਦੇ ਬਗੈਰ ਜੀਵ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।
ਲੁਧਿਆਣਾ : ਰਿਹਾਇਸ਼ੀ ਇਲਾਕੇ 'ਚ ਸਥਿਤ ਪਲਾਸਟਿਕ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ (ਵੀਡੀਓ)
ਗਿੱਲ ਰੋਡ ਸਥਿਤ ਸਾਈਕਲ ਮਾਰਕੀਟ ਨੇੜੇ ਸਥਿਤ ਅਹੂਜਾ ਇੰਟਰਪ੍ਰਾਈਜ਼ਿਜ਼ ਨਾਂ ਦੀ ਫੈਕਟਰੀ ਵਿਚ ਸ਼ੁੱਕਰਵਾਰ ਨੂੰ ਅਚਾਨਕ ਅੱਗ ਲੱਗ ਗਈ।
ਸੈਰ-ਸਪਾਟੇ ਦੇ ਸ਼ੌਕੀਨਾਂ ਲਈ ਵੱਡਾ ਤੋਹਫਾ, ਮਾਰੀਸ਼ਸ ਜਾਣਾ ਹੋਇਆ ਹੋਰ ਸੌਖਾ
ਏਅਰ ਮਾਰੀਸ਼ਸ ਜਹਾਜ਼ ਕੰਪਨੀ ਨੇ ਉੱਤਰੀ ਭਾਰਤ ਦੇ ਹਵਾਈ ਯਾਤਰੀਆਂ ਨੂੰ ਆਕਰਸ਼ਿਤ ਕਰਨਾ ਸ਼ੁਰੂ ਕਰ ਦਿੱਤਾ ਹੈ।
ਕੌਂਸਲਰ ਕਤਲ ਕਾਂਡ 'ਚ ਜੱਗੂ ਭਗਵਾਨਪੁਰੀਆ ਸਮੇਤ 6 ਖਿਲਾਫ ਦੋਸ਼ ਤੈਅ
ਗੋਲ ਬਾਗ ਸਟੇਡੀਅਮ 'ਚ ਪਿਛਲੇ ਸਾਲ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੀ ਹੱਤਿਆ ਕੀਤੇ ਜਾਣ ਦੇ ਮਾਮਲੇ 'ਚ ਵੀਰਵਾਰ ਨੂੰ ਜ਼ਿਲਾ ਅਤੇ ਸੈਸ਼ਨ ਜੱਜ ਪੁਸ਼ਵਿੰਦਰ ਸਿੰਘ ਦੀ ਅਦਾਲਤ ਨੇ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ ਕੁਲ 6 ਕਥਿਤ ਦੋਸ਼ੀਆਂ ਖਿਲਾਫ ਹੱਤਿਆ ਦੇ ਦੋਸ਼ ਨਿਰਧਾਰਤ ਕਰ ਦਿੱਤੇ ਹਨ।
ਯੂ-ਟਿਊਬ 'ਤੇ ਪ੍ਰਸਿੱਧ ਹੋਈ ਸੰਧੂ ਜੋੜੀ ਦੀਆਂ ਮੁਸ਼ਕਲਾਂ ਵਧੀਆਂ,ਮਿਸਿਜ਼ ਸੰਧੂ ਗ੍ਰਿਫਤਾਰ
ਸੋਸ਼ਲ ਮੀਡੀਆ ਤੇ ਯੂ-ਟਿਊਬ 'ਤੇ ਫਨੀ ਵੀਡੀਓ ਬਣਾ ਕੇ ਲੋਕਾਂ ਦਾ ਮਨੋਰੰਜਨ ਕਰਣ ਵਾਲੀ ਮਿਸਟਰ ਐਂਡ ਮਿਸਿਜ਼ ਸੰਧੂ ਜੋੜੀ ਦੀਆਂ ਮੁਸ਼ਕਲਾਂ ਅੱਜ ਉਸ ਸਮੇਂ ਹੋਰ ਵੱਧ ਗਈਆਂ ਜਦੋਂ ਮਿਸਿਜ਼ ਸੰਧੂ ਯਾਨੀ ਬਲਜਿੰਦਰ ਕੌਰ ਨਿਵਾਸੀ ਪਿੰਡ ਮਾਣੂੰਕੇ ਜ਼ਿਲਾ ਲੁਧਿਆਣਾ ਨੂੰ ਪੁਲਸ ਨੇ ਠੱਗੀ ਦੇ 2 ਕੇਸਾਂ ਵਿਚ ਗ੍ਰਿਫਤਾਰ ਕਰ ਲਿਆ।
ਹੜ੍ਹ ਪੀੜਤਾ ਲਈ ਸੰਗਤ ਦੇ ਲੰਗਰ ਨੇ ਕੀਤਾ ਕਮਾਲ (ਵੀਡੀਓ)
ਸਤਲੁਜ ਦਰਿਆ 'ਚ ਆਏ ਭਾਰੀ ਹੜ੍ਹ ਕਾਰਨ ਪੂਰੇ ਪੰਜਾਬ 'ਚ ਤਬਾਹੀ ਮਚੀ ਹੋਈ ਹੈ।
ਫਾਜ਼ਿਲਕਾ: ਸਰਹੱਦੀ ਇਲਾਕੇ 'ਚ ਸਤਲੁਜ ਦਾ ਕਹਿਰ, ਰਾਤੋ-ਰਾਤ ਆ ਸਕਦੈ ਹੜ੍ਹ (ਵੀਡੀਓ)
ਫਾਜ਼ਿਲਕਾ ਦੇ ਸਰਹੱਦੀ ਇਲਾਕੇ 'ਚ ਸਤਲੁਜ ਦਾ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ, ਜੋ ਵੱਖ-ਵੱਖ ਪਿੰਡਾਂ 'ਚ ਦਾਖਲ ਹੋ ਰਿਹਾ ਹੈ।
ਕੌਂਸਲਰ ਕਤਲ ਕਾਂਡ 'ਚ ਜੱਗੂ ਭਗਵਾਨਪੁਰੀਆ ਸਮੇਤ 6 ਖਿਲਾਫ ਦੋਸ਼ ਤੈਅ
NEXT STORY