ਚੰਡੀਗੜ੍ਹ (ਮਨਜੋਤ): ਵਿਜੀਲੈਂਸ ਬਿਊਰੋ ਨੇ ਬਰਨਾਲਾ ਦਫ਼ਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਨੂੰ ਹਰਵਿੰਦਰ ਸਿੰਘ ਵਾਸੀ ਧਨੌਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰਾਂ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੂੰ ਧਮਕੀ ਦਿੱਤੀ ਹੈ ਨਹੀਂ ਤਾਂ ਉਸ ਨੂੰ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਭਾਜਪਾ ਨੇ ਪੰਜਾਬ ਦੇ ਸਾਬਕਾ ਮੰਤਰੀ ਖ਼ਿਲਾਫ਼ ਪਾਰਟੀ ਹਾਈਕਮਾਨ ਨੂੰ ਭੇਜੀ ਸ਼ਿਕਾਇਤ, ਜਾਣੋ ਪੂਰਾ ਮਾਮਲਾ
ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਪਨਸਪ ਦੇ ਦੋਵੇਂ ਮੁਲਜ਼ਮ ਇੰਸਪੈਕਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਸੜਕ ਨੈੱਟਵਰਕ ਹੋਵੇਗਾ ਮਜ਼ਬੂਤ, ਕੇਂਦਰੀ ਮੰਤਰੀ ਗਡਕਰੀ ਨੇ ਮੰਤਰੀ ਹਰਭਜਨ ਸਿੰਘ ETO ਨੂੰ ਦਿੱਤਾ ਭਰੋਸਾ
NEXT STORY