ਕਾਦੀਆਂ/ਬਟਾਲਾ (ਜ਼ੀਸ਼ਾਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਹੋਣ ਦਾ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਇਸ ਲਈ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤਹਿਤ ਸਿੱਖ ਸਦਭਾਵਨਾ ਦਲ ਅਤੇ ਗੁ. ਸ੍ਰੀ ਅਕਾਲ ਬੁੰਗਾ ਸਾਹਿਬ ਸੁਭਾਨਾ ਵਲੋਂ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ 4 ਨਵੰਬਰ ਤੋਂ ਪੰਥਕ ਹੋਕਾ ਲਗਾਤਾਰ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਬਿਲਕੁੱਲ ਵੀ ਧਿਆਨ ਨਹੀਂ ਦੇ ਰਿਹਾ ਹੈ, ਜਿਸ ਤਹਿਤ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਅਤੇ ਬਾਬਾ ਫੌਜਾ ਸਿੰਘ ਨੇ ਸੰਗਤਾਂ ਸਮੇਤ ਹਾਜ਼ਰੀ ਭਰੀ ਅਤੇ ਬਾਜਵਾ ਦੀ ਕੋਠੀ ਅੱਗੇ ਬੈਠ ਕੇ ਕੀਰਤਨ ਕੀਤਾ।
ਇਹ ਵੀ ਪੜ੍ਹੋ : ਦੁਖਦ ਖ਼ਬਰ: ਚੰਗੇ ਭਵਿੱਖ ਲਈ ਕੈਨੇਡਾ ਗਏ ਮਾਪਿਆ ਦੇ ਇਕਲੌਤੇ ਪੁੱਤ ਦੀ ਹਾਦਸੇ ’ਚ ਮੌਤ
ਇਸ ਮੌਕੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ 328 ਪਾਵਨ ਸਰੂਪ ਦੀ, ਜੋ ਲਾਪਤਾ ਹਨ, ਉਸ ਸਬੰਧੀ ਅੱਜ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਜਗਾਉਣ ਲਈ ਪੰਜਾਬ ਭਰ ਦੇ ਮੰਤਰੀਆਂ ਦੀ ਕੋਠੀਆਂ ਦੇ ਬਾਹਰ ਕੀਰਤਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਮੰਤਰੀ ਤਿ੍ਰਪਤ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਤਾਂ ਜੋ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਨੀਂਦ ਤੋਂ ਜਗਾਇਆ ਜਾਵੇ ਅਤੇ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਮੰਤਰੀ ਤਿ੍ਰਪਤ ਬਾਜਵਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਸਬੰਧੀ ਗੱਲਬਾਤ ਕਰ ਕੇ ਮਾਮਲੇ ਦਾ ਹੱਲ ਕਰਨਗੇ ਅਤੇ 328 ਸਰੂਪਾਂ ਨੂੰ ਲਾਪਤਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਾਲ 2020 ’ਚ ਗੁਰੂ ਦੀ ਨਗਰੀ ਨੂੰ ਦੁੱਖ ਭਰੇ ਦਿਨ ਦੇਖਣ ਨੂੰ ਮਿਲੇ
...ਤੇ ਹੁਣ ਪੰਜਾਬ ਦੇ ਚੀਫ਼ ਪ੍ਰਿੰਸੀਪਲ ਸਕੱਤਰ 'ਸੁਰੇਸ਼ ਕੁਮਾਰ' ਦਾ ਫੇਸਬੁੱਕ ਅਕਾਊਂਟ ਹੈਕ
NEXT STORY