ਮੋਹਾਲੀ (ਪਰਦੀਪ) : ਬਹੁਤ ਹੀ ਛੋਟੀ ਉਮਰ ਵਿੱਚ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰ ਕੇ ਹੁਣ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਜੋਂ ਸੇਵਾਵਾਂ ਨਿਭਾਅ ਰਹੇ ਆਸ਼ਿਕਾ ਜੈਨ ਨੇ ਪੰਜਾਬ ਸਰਕਾਰ ਵੱਲੋਂ ਵਿੱਢੇ ਮਿਸ਼ਨ ਫ਼ਤਹਿ ਤਹਿਤ ਰੈਪਿਡ ਰਿਸਪਾਂਸ ਟੀਮਾਂ ਨਾਲ ਜਾ ਕੇ ਘਰ ਵਿੱਚ ਇਕਾਂਤਵਾਸ ਕੋਰੋਨਾ ਮਰੀਜ਼ਾਂ ਨੂੰ ਕਰੋਨਾ ਫ਼ਤਹਿ ਕਿੱਟਾਂ ਮੁਹੱਈਆ ਕਰਵਾਈਆਂ। ਉਨ੍ਹਾਂ ਨੇ ਨਾਲ ਹੀ ਘਰਾਂ ਵਿੱਚ ਇਕਾਂਤਵਾਸ ਰਹਿ ਕੇ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕੋਰੋਨਾ ਫ਼ਤਹਿ ਕਿੱਟ ਦੀ ਉਨ੍ਹਾਂ ਨੂੰ ਠੀਕ ਕਰਨ ਵਿੱਚ ਭੂਮਿਕਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਦੇਖਭਾਲ ਲਈ ਕੀਤੇ ਯਤਨਾਂ ਦੀ ਸਮੀਖਿਆ ਕੀਤੀ।
ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਜੈਨ ਨੇ ਜੁਝਾਰ ਨਗਰ, ਨਵਾਂ ਗਾਓਂ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਕੋਰੋਨਾ ਫ਼ਤਹਿ ਕਿੱਟ ਪ੍ਰਾਪਤ ਕਰਨ ਵਾਲੇ ਲੋਕਾਂ ਅਤੇ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਨੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ,ਉੱਥੇ ਉਨ੍ਹਾਂ ਨੇ ਉਚੇਚੇ ਤੌਰ 'ਤੇ ਜੈਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਚੰਗਾ ਲੱਗਿਆ ਹੈ ਕਿ ਕਿਸੇ ਉੱਚ ਅਧਿਕਾਰੀ ਨੇ ਖ਼ੁਦ ਆ ਕੇ ਉਨ੍ਹਾਂ ਦੀ ਸਾਰ ਲਈ ਹੈ। ਇਸ ਨਾਲ ਉਨ੍ਹਾਂ ਨੂੰ ਇੱਕ ਸਕਾਰਾਤਮਕ ਊਰਜਾ ਮਿਲੀ ਹੈ ਤੇ ਉਨ੍ਹਾਂ ਦਾ ਹੌਂਸਲਾ ਵਧਿਆ ਹੈ। ਕੋਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਕੋਰੋਨਾ ਫਤਿਹ ਕਿੱਟ ਅਹਿਮ ਭਮਿਕਾ ਨਿਭਾਅ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ ਘਰਾਂ ਵਿੱਚ ਇਕਾਂਤਵਾਸ ਕੋਰੋਨਾ ਮਰੀਜ਼ਾਂ ਨੂੰ ਕਰੀਬ 10 ਹਜ਼ਾਰ ਕਿੱਟਾਂ ਪਹੁੰਚਾਈਆਂ ਜਾ ਚੁੱਕੀਆਂ ਹਨ, ਜੋ ਕਿ ਮਰੀਜ਼ਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਈਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਤੱਕ ਕੋਰੋਨਾ ਫਤਿਹ ਕਿੱਟਾਂ ਪੁੱਜਦੀਆਂ ਕਰਨ ਲਈ ਐਸ. ਪੀ.(ਦਿਹਾਤੀ) ਰਵਜੋਤ ਗਰੇਵਾਲ ਨੂੰ ਨੋਡਲ ਅਫ਼ਸਰ ਲਗਾਇਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਕੋਰੋਨਾ ਫਤਿਹ ਕਿੱਟ ਵਿੱਚ 18 ਚੀਜ਼ਾਂ ਹੁੰਦੀਆਂ ਹਨ, ਜਿਨ੍ਹਾਂ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮਾਮੀਟਰ, ਦਵਾਈਆਂ ਅਤੇ ਕਾੜ੍ਹਾ, ਸਿੱਖਿਆ ਅਤੇ ਜਾਣਕਾਰੀ ਸਬੰਧੀ ਸਮੱਗਰੀ, ਦਵਾਈਆਂ ਵਰਤਣ ਦੀਆਂ ਹਦਾਇਤਾਂ, ਮਰੀਜ਼ ਅਤੇ ਮਰੀਜ਼ ਦੀ ਸਾਂਭ-ਸੰਭਾਲ ਕਰਨ ਵਾਲਿਆਂ ਸਬੰਧੀ ਹਦਾਇਤਾਂ ਅਤੇ ਸੈਲਫ ਮਾਨੀਟਰਿੰਗ ਲਾਗ ਚਾਰਟ ਸ਼ਾਮਲ ਹਨ। ਇਸ ਕਿੱਟ ਵਿੱਚ ਜਿੱਥੇ ਸਿਹਤਯਾਬ ਹੋਣ ਲਈ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ, ਉੱਥੇ ਸਿਹਤ ਦੀ ਨਿਗਰਾਨੀ ਲਈ ਵੀ ਚੀਜ਼ਾਂ ਸ਼ਾਮਲ ਹਨ। ਜਿਵੇਂ ਕਿ ਪਲਸ ਆਕਸੀਮੀਟਰ ਅਤੇ ਡਿਜੀਟਲ ਥਰਮਾਮੀਟਰ ਦੀ ਮਦਦ ਨਾਲ ਮਰੀਜ਼ ਨੂੰ ਅਪਣੀ ਸਿਹਤ ਵਿਗੜਨ ਬਾਰੇ ਫੌਰੀ ਪਤਾ ਲੱਗਜਾਂਦਾ ਹੈ ਤੇ ਸਿਹਤ ਖ਼ਰਾਬ ਹੋਣ 'ਤੇ ਉਹ ਫੌਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਅਗਲਾ ਇਲਾਜ ਕਰਵਾ ਸਕਦਾ ਹੈ।
ਸ਼ਰਮਸਾਰ : ਕਰਿਆਣੇ ਦੀ ਦੁਕਾਨ ਤੋਂ ਸਾਮਾਨ ਲੈਣ ਗਈ 16 ਸਾਲਾ ਕੁੜੀ ਨਾਲ ਦੁਕਾਨਦਾਰਾਂ ਨੇ ਕੀਤੀ ਜ਼ਬਰਦਸਤੀ
NEXT STORY