ਮੋਗਾ (ਬਿੰਦਾ) : ਆਲ ਇੰਡੀਆ ਕਾਰ ਡੀਲਰਜ਼ ਐਸੋਸੀਏਸ਼ਨ (ਰਜਿ.) ਦਿੱਲੀ ਦੇ ਕੌਮੀ ਪ੍ਰਧਾਨ ਜੀ. ਐੱਸ. ਨਿਉਲ ਅਤੇ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ’ਚ ਨਵੇਂ ਆਰ. ਸੀ. ਟ੍ਰਾਂਸਫਰ, ਲੋਨ ਕੱਟਣ ਅਤੇ ਦੁਬਾਰਾ ਲੋਨ ਦਰਜ ਕਰਨ ਦੀ ਪ੍ਰਕਿਰਿਆ ਵਿਚ ਕੀਤੀਆਂ ਤਬਦੀਲੀਆਂ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ। ਇਸੇ ਲੜੀ ਤਹਿਤ ਮੋਗਾ ਵਿਚ ਕਾਰ-ਜੀਪ ਬਾਜ਼ਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪ੍ਰਧਾਨ ਦਲਜੀਤ ਸਿੰਘ ਜੀਤਾ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
ਉਨ੍ਹਾਂ ਮੰਗ ਕੀਤੀ ਕਿ ਨਵੇਂ ਨਿਯਮ ਵਾਪਸ ਲੈ ਕੇ ਪਹਿਲਾਂ ਵਾਲੀ ਪ੍ਰਕਿਰਿਆ ਹੀ ਲਾਗੂ ਕੀਤੀ ਜਾਵੇ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਕਾਰੋਬਾਰ ਪਹਿਲਾਂ ਹੀ ਮੰਦੀ ਦੇ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਨਵੇਂ ਨਿਯਮਾਂ ਕਾਰਨ ਆਰਸੀ ਟ੍ਰਾਂਸਫਰ ਦਾ ਕੰਮ ਪ੍ਰਭਾਵਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਓ. ਟੀ. ਪੀ. ਆਧਾਰਿਤ ਪ੍ਰਕਿਰਿਆ ਵਿਚ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਕਈ ਵਾਹਨ ਮਾਲਕਾਂ ਦੇ ਰਜਿਸਟਰਡ ਮੋਬਾਈਲ ਨੰਬਰ ਬਦਲ ਚੁੱਕੇ ਹਨ, ਬੰਦ ਹਨ ਜਾਂ ਉਹ ਵਿਦੇਸ਼ ਵਿਚ ਰਹਿ ਰਹੇ ਹਨ। ਇਸ ਕਾਰਨ ਨਾ ਸਿਰਫ਼ ਕਾਰ ਡੀਲਰਾਂ, ਸਗੋਂ ਖਰੀਦਦਾਰਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਆਰ. ਟੀ. ਓ. ਦਫ਼ਤਰਾਂ ਵਿਚ ਪਹਿਲਾਂ ਹੀ ਕੰਮ ਦਾ ਬੋਝ ਕਾਫ਼ੀ ਜ਼ਿਆਦਾ ਹੈ ਅਤੇ ਨਵੀਂ ਪ੍ਰਕਿਰਿਆ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਣਗੀਆਂ।
ਇਹ ਵੀ ਪੜ੍ਹੋ : ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਾਰ ਡੀਲਰਾਂ ਅਤੇ ਵਾਹਨ ਮਾਲਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪੁਰਾਣੀ ਪ੍ਰਕਿਰਿਆ ਨੂੰ ਬਹਾਲ ਕੀਤਾ ਜਾਵੇ ਤਾਂ ਜੋ ਕਾਰੋਬਾਰ ਪ੍ਰਭਾਵਿਤ ਨਾ ਹੋਵੇ। ਇਸ ਮੌਕੇ ਅਮਰਜੀਤ ਸਿੰਘ ਕਲਕੱਤਾ, ਜਨਰਲ ਸਕੱਤਰ ਪ੍ਰਿੰਸ, ਵਾਈਸ ਪ੍ਰਧਾਨ ਰਣਜੀਤ ਸਿੰਘ ਰਾਜਾ, ਰਾਜਕੁਮਾਰ, ਸੋਨੂ, ਲਖਵੀਰ ਦਾਰਾਪੁਰੀ, ਅਵਤਾਰ ਸਿੰਘ ਚੀਨਾ, ਗੁਰਦੀਪ ਸਿੰਘ ਲੋਧਰਾ, ਮਨਜੀਤ ਸਿੰਘ ਦਾਰਾਪੁਰੀਆ, ਆਨੰਦਪ੍ਰੀਤ ਸਿੰਘ, ਕੁਲਵਿੰਦਰ ਸਿੰਘ ਔਲਖ, ਲੱਕੀ ਗਿੱਲ, ਦੀਪਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿੰਡ ਸਤੀਏਵਾਲਾ ਅਤੇ ਮੱਲਵਾਲ 'ਚ ਅਣ-ਅਧਿਕਾਰਤ ਕਾਲੋਨੀਆਂ 'ਤੇ ਚੱਲਿਆ ਪੀਲਾ ਪੰਜਾ
NEXT STORY