ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਇਥੋਂ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸ਼ਿਵਾਲਿਕ ਪਬਲਿਕ ਐਜੂਕੇਸ਼ਨਲ ਸੁਸਾਇਟੀ ਨੂੰ ਪੰਜਾਬ ਸਰਕਾਰ ਵੱਲੋਂ ਸੋਸਵਾ, ਚੰਡੀਗੜ੍ਹ ਰਾਹੀਂ ਸ੍ਰੀ ਮੁਕਤਸਰ ਸਾਹਿਬ ਦੇ ਪਿਛੜੇ ਇਲਾਕਿਆਂ 'ਚ ਸਿਹਤ ਸੁਧਾਰ ਲਈ ਆਰ. ਸੀ. ਐੱਚ. ਪ੍ਰੋਜੈਕਟ ਦੀ ਮਨਜੂਰੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਡਾ. ਨਰੇਸ਼ ਪਰੂਥੀ ਅਤੇ ਪ੍ਰੋਜੈਕਟ ਕੁਆਰਡੀਨੇਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਪਿਛੜੇ ਇਲਾਕੇ ਜਿਵੇਂ ਕੋਟਲੀ ਰੋਡ, ਬੂੜਾ ਗੁੱਜਰ ਰੋਡ, ਗੋਨਿਆਣਾ ਰੋਡ ਅਤੇ ਮੌੜ ਰੋਡ ਦੀ ਲਗਭਗ 15000 ਅਬਾਦੀ ਨੂੰ ਆਰ. ਸੀ. ਐੱਚ. ਪ੍ਰੋਜੈਕਟ ਅਧੀਨ ਲਿਆਂਦਾ ਗਿਆ ਹੈ। ਇਨ੍ਹਾਂ ਇਲਾਕਿਆਂ ਦਾ ਮੁੱਢਲਾ ਸਿਹਤ ਸਬੰਧੀ ਸਰਵੇ ਹੈਲਥ ਵਰਕਰ ਜਸਟੀਨਾ ਅਤੇ ਸਟੀਫਨ ਵਲੋਂ ਮੁਕੰਮਲ ਕਰਕੇ ਇਸ ਦੀ ਰਿਪੋਰਟ ਸੋਸਵਾ ਚੰਡੀਗੜ੍ਹ ਨੂੰ ਭੇਜ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਜ਼ਿਲਾ ਅਯੂਰਵੈਦਿਕ ਅਤੇ ਯੂਨਾਨੀ ਵਿਭਾਗ ਦੇ ਸਹਿਯੋਗ ਨਾਲ ਉਕਤ ਪਿਛੜੇ ਇਲਾਕਿਆਂ 'ਚ 4 ਮੁਫਤ ਅਯੂਰਵੈਦਿਕ ਕੈਂਪ, 4 ਘਰੇਲੂ ਨੁਸਖਿਆਂ ਨੂੰ ਦੱਸਣ ਬਾਰੇ ਕੈਂਪ ਅਤੇ 4 ਯੋਗਾਂ ਕੈਂਪਾਂ ਅਯੋਜਿਨ ਕੀਤਾ ਜਾਣਾ ਹੈ, ਜਿਨ੍ਹਾਂ 'ਚ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਸਬੰਧ 'ਚ ਬੀਤੇ ਦਿਨੀਂ ਜ਼ਿਲਾ ਅਯੂਰਵੈਦਿਕ ਅਤੇ ਯੂਨਾਨੀ ਅਫਸਰ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਪਹਿਲਾ ਮੁਫਤ ਮੈਡੀਕਲ ਚੈਕਅੱਪ ਕੈਂਪ 24 ਮਾਰਚ ਨੂੰ ਸਵੇਰੇ 9 ਵਜੇ ਸਥਾਨਕ ਗੋਨਿਆਣਾ ਰੋਡ ਸਥਿਤ ਗੁਰੂਦੁਆਰਾ ਸ੍ਰੀ ਅਤਰਸਰ ਸਾਹਿਬ ਵਿਖੇ ਲਗਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਮੀਟਿੰਗ 'ਚ ਵਿਸ਼ਵਾਸ ਦਿਵਾਇਆ ਗਿਆ ਕਿ ਅਯੂਸ਼ ਵਿਭਾਗ ਇਸ ਕੈਂਪ 'ਚ ਪੂਰਨ ਸਹਿਯੋਗ ਦੇਵੇਗਾ। ਇਸ ਤੋਂ ਇਲਾਵਾ ਇਸ ਪ੍ਰੋਜੈਕਟ ਅਧੀਨ ਸਕੂਲਾਂ ਅਤੇ ਕਾਲਜਾਂ 'ਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਭਰੂਣ ਹੱਤਿਆ ਸਬੰਧੀ ਜਾਗਰੂਕ ਕਰਨ ਲਈ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਪ੍ਰੋਜੈਕਟ ਦਾ ਮੁੱਖ ਮੰਤਵ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਐੱਨ.ਜੀ.ਓ ਕਮੇਟੀ ਦੇ ਬਲਾਕ ਕੁਆਰਡੀਨੇਟਰ ਵਰਿੰਦਰ ਪਾਲ ਸਿੰਘ ਗਲੋਰੀ ਹਾਜ਼ਰ ਸਨ।
ਸ਼ਹਿਰ ਦੀ ਸਭ ਤੋਂ ਵੱਡੀ ਸੈਰਗਾਹ ਵਲ ਨਹੀਂ ਹੈ ਨਿਗਮ ਦਾ ਧਿਆਨ
NEXT STORY