ਜ਼ੀਰਾ ( ਅਕਾਲੀਆਂਵਾਲਾ ) - ਕੈਪਟਨ ਸਰਕਾਰ ਪਿੰਡਾਂ ਵਿਚ ਪੀਣ ਵਾਲੇ ਸ਼ੁੱਧ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਖਰਾਬ ਪਾਣੀ ਕਈ ਬਿਮਾਰੀਆਂ ਦਾ ਜਨਮਦਾਤਾ ਹੈ। ਬਾਦਲ ਸਰਕਾਰ ਨੇ ਪੂਰੇ ਦਸ ਸਾਲ ਜ਼ੀਰਾ ਹਲਕੇ ਦੇ ਪਿੰਡਾਂ ਵਿਚ ਸ਼ੱਧ ਪਾਣੀ ਮੁਹੱਈਆ ਕਰਵਾਉਣ ਦੇ ਵੱਲ ਕੋਈ ਧਿਆਨ ਨਹੀਂ ਦਿੱਤਾ। ਇਹ ਵਿਚਾਰ ਸਾਬਕਾ ਮੰਤਰੀ ਜਥੇ. ਇੰਦਰਜੀਤ ਸਿੰਘ ਜ਼ੀਰਾ ਨੇ ਪਿੰਡ ਵਕੀਲਾਂ ਵਾਲਾ ਵਿਖੇ ਆਰ ਓ ਸਿਸਟਮ ਦਾ ਉਦਘਾਟਨ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਜਿਹੜੇ ਪਿੰਡਾਂ ਵਿਚ ਆਰ ਓ ਸਿਸਟਮ ਨਹੀਂ ਲੱਗੇ। ਉਨ੍ਹਾਂ ਨੂੰ ਲਗਾਉਣ ਦੇ ਲਈ ਵਚਨਬੱਧ ਹੈ। ਪਿੰਡ ਵਾਸੀਆਂ ਵੱਲੋਂ ਜਥੇ. ਜ਼ੀਰਾ ਦਾ ਭਾਰੀ ਸਵਾਗਤ ਕੀਤਾ ਗਿਆ। ਨੌਜਵਾਨ ਆਗੂ ਬਲਕਾਰ ਸਿੰਘ ਸਰਾਂ ਵਕੀਲਾਂ ਵਾਲਾ ਨੇ ਜਥੇ. ਜ਼ੀਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਪਿੰਡ ਵਾਸੀਆਂ ਦੀ ਮੰਗ ਨੂੰ ਪੂਰਾ ਕਰਕੇ ਕੀਤੇ ਗਏ ਵਾਅਦੇ ਨੂੰ ਨਿਭਾਇਆ ਹੈ। ਇਸ ਮੌਕੇ 'ਤੇ ਸਰਪੰਚ ਨਛੱਤਰ ਸਿੰਘ, ਬਲਕਾਰ ਸਿੰਘ ਸਰਾਂ ਜਨਰਲ ਸਕੱਤਰ ਵਕੀਲਾਂ ਵਾਲਾ, ਨੰਬਰਦਾਰ ਮੱਲ ਸਿੰਘ, ਲਖਵੀਰ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।
ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਦਾ ਸਕੂਲ ਵਿਖੇ ਆਯੋਜਨ
NEXT STORY