ਅੰਮ੍ਰਿਤਸਰ (ਦਲਜੀਤ)— ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵੀ ਆਪਣਾ ਸਰਕਾਰੀ ਹਸਪਤਾਲ 'ਚ ਕੋਰੋਨਾ ਦਾ ਟੈਸਟ ਕਰਵਾਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਵੱਲੋਂ ਬਾਬਾ ਜੀ ਦੇ ਕੋਰੋਨਾ ਜਾਂਚ ਲਈ ਨਮੂਨੇ ਲੈ ਕੇ ਟੈਸਟਿੰਗ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ 'ਚ ਭੇਜੇ ਗਏ ਹਨ, ਜਿਸ ਦੀ ਰਿਪੋਰਟ ਮੰਗਲਵਾਰ ਯਾਨੀ ਅੱਜ ਆਉਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਬਿਆਸ 'ਚ ਕੁਝ ਦਿਨ ਪਹਿਲਾਂ ਕੁਝ ਸੇਵਾਦਾਰ ਪਾਜ਼ੇਟਿਵ ਆਏ ਸਨ, ਜਿਸ ਤੋਂ ਬਾਅਦ ਬਾਬਾ ਜੀ ਵੱਲੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਗਿਆ ਹੈ। ਸਿਹਤ ਮਹਿਕਮੇ ਵੱਲੋਂ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ।
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ 'ਚ ਹੁਣ ਤਕ ਕੋਰੋਨਾ ਵਾਇਰਸ ਦੇ 1,31,55,341 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ 'ਚ 5,73,439 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 76,62,756 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤਕ ਲਗਭਗ 906617 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਜਦਕਿ ਦੇਸ਼ 'ਚ ਹੁਣ ਤਕ 23728 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਹੁਣ ਤਕ ਕੋਰੋਨਾ ਦੇ 8200 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 206 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5613 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਨਕੋਦਰ 'ਚ ਕਾਂਗਰਸ ਦੁਫਾੜ, ਹਲਕਾ ਇੰਚਾਰਜ ਜਗਬੀਰ ਸਿੰਘ ਬਰਾੜ ਖ਼ਿਲਾਫ਼ ਕੀਤੀ ਬਗਾਵਤ
NEXT STORY