ਚੰਡੀਗੜ੍ਹ (ਅੰਕੁਰ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗ ਕੀਤੀ ਹੈ ਕਿ ਭਾਰਤ ਦੀ ਰਾਜਨੀਤੀ ’ਚ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਲਈ ਚੋਣਾਂ ਲੜਨ ਦੀ ਘੱਟੋ-ਘੱਟ ਉਮਰ ਮੌਜੂਦਾ 25 ਤੋਂ ਘਟਾ ਕੇ 21 ਸਾਲ ਕੀਤੀ ਜਾਵੇ। ਚੱਢਾ ਨੇ ਕਿਹਾ ਕਿ ਭਾਰਤ ’ਚ 65% ਆਬਾਦੀ 35 ਸਾਲ ਤੋਂ ਘੱਟ ਉਮਰ ਦੀ ਅਤੇ 50% ਤੋਂ ਵੱਧ ਆਬਾਦੀ 25 ਸਾਲ ਤੋਂ ਘੱਟ ਉਮਰ ਦੀ ਹੈ ਪਰ ਕੀ ਸਾਡੇ ਚੁਣੇ ਹੋਏ ਨੁਮਾਇੰਦੇ ਵੀ ਇੰਨੇ ਨੌਜਵਾਨ ਹਨ ?
ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤੀ ਹੋਇਆ ਵੱਡਾ ਐਨਕਾਊਂਟਰ, ਪੁਲਸ ਟੀਮ ਤੇ ਬਦਮਾਸ਼ਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ
ਉਨ੍ਹਾਂ ਕਿਹਾ ਕਿ ਜਦੋਂ ਇਸ ਦੇਸ਼ ’ਚ ਪਹਿਲੀ ਲੋਕ ਸਭਾ (1952 ’ਚ) ਚੁਣੀ ਗਈ ਸੀ ਤਾਂ ਉਸ ਲੋਕ ਸਭਾ ’ਚ 26% ਲੋਕ 40 ਸਾਲ ਤੋਂ ਘੱਟ ਉਮਰ ਦੇ ਸਨ ਅਤੇ 17ਵੀਂ ਲੋਕ ਸਭਾ (16 ਜੂਨ ਨੂੰ ਭੰਗ ਹੋਈ) ’ਚ ਸਿਰਫ਼ 12% ਲੋਕ 40 ਸਾਲ ਤੋਂ ਘੱਟ ਉਮਰ ਦੇ ਸਨ। ਇਸ ਲਈ ਜਿਵੇਂ-ਜਿਵੇਂ ਦੇਸ਼ ਜਵਾਨ ਹੋ ਰਿਹਾ ਹੈ, ਸਾਡੇ ਚੁਣੇ ਹੋਏ ਨੁਮਾਇੰਦੇ ਬਜ਼ੁਰਗ ਹੁੰਦੇ ਜਾ ਰਹੇ ਹਨ। ਸਾਨੂੰ ਨੌਜਵਾਨ ਸਿਆਸਤਦਾਨਾਂ ਵਾਲਾ ਨੌਜਵਾਨ ਦੇਸ਼ ਬਣਨ ਦੀ ਇੱਛਾ ਰੱਖਣੀ ਚਾਹੀਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਿਕਾਇਤ 'ਤੇ ਕਾਰਵਾਈ ਕਰਨ ਲਈ ਰਿਸ਼ਵਤ ਲੈਣ ਦੇ ਦੋਸ਼ ਹੇਠ ਵੂਮੈਨ ਸੈੱਲ ਦੀ ਮਹਿਲਾ ACP ਤੇ ਰੀਡਰ ਗ੍ਰਿਫ਼ਤਾਰ
NEXT STORY