ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੂੰ 129 ਸਫ਼ਿਆਂ ਦੇ ਮੈਨੀਫੈਸਟੋ 'ਚ ਕੀਤੇ ਵਾਅਦੇ ਯਾਦ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਬੀਤੇ ਸਾਢੇ 4 ਸਾਲਾਂ ਦੌਰਾਨ ਇਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਰਕਾਰੀ ਸਕੂਲ ਦੇ ਅਧਿਆਪਕ 'ਤੇ ਸਰੀਰਕ ਛੇੜਛਾੜ ਤੇ ਗੰਦੇ ਇਸ਼ਾਰੇ ਕਰਨ ਦੇ ਦੋਸ਼
ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਕਿਹਾ ਕਿ ਉਹ ਇਸ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ ਅਤੇ ਹਾਈਕਮਾਨ ਦਾ ਪੂਰਾ ਸਾਥ ਉਨ੍ਹਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 129 ਸਫ਼ਿਆਂ ਦੇ ਮੈਨੀਫੈਸਟੋ 'ਚ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਜ਼ਿੰਮੇਵਾਰੀ ਹੁਣ ਨਵਜੋਤ ਸਿੱਧੂ ਦੀ ਹੈ। ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਹੁਣ ਵਿਰੋਧੀ ਧਿਰ ਦੇ ਆਗੂ ਦੀ ਤਰ੍ਹਾਂ ਗੱਲ ਕਰਨੀ ਛੱਡ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਮਰਾਲਾ : ਕੀਟਨਾਸ਼ਕ ਕੰਪਨੀ ਦੇ ਮੁਲਾਜ਼ਮਾਂ ਤੋਂ 16 ਲੱਖ ਲੁੱਟਣ ਵਾਲੇ 4 ਲੁਟੇਰੇ ਗ੍ਰਿਫ਼ਤਾਰ
ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਹੀ ਘਰ-ਘਰ ਜਾ ਕੇ ਮੈਨੀਫੈਸਟੋ ਵੰਡਿਆ ਸੀ ਅਤੇ ਵੱਡੀਆਂ-ਵੱਡੀਆਂ ਰੈਲੀਆਂ ਕੀਤੀਆਂ ਸਨ। ਰਾਘਵ ਚੱਢਾ ਨੇ ਕਿਹਾ ਕਿ ਹੁਣ ਸਾਰੇ ਵਾਅਦੇ ਪੂਰੇ ਕਰਨ ਦੀ ਜ਼ਿੰਮੇਵਾਰੀ ਵੀ ਸਿੱਧੂ ਦੇ ਮੋਢਿਆਂ 'ਤੇ ਹੈ ਕਿਉਂਕਿ ਕਾਂਗਰਸ ਦਾ ਹਰ ਵਰਕਰ ਅਤੇ ਵਿਧਾਇਕ ਵੀ ਸਿੱਧੂ ਦੇ ਨਾਲ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੀ STF ਟੀਮ ਨੂੰ ਵੱਡੀ ਸਫ਼ਲਤਾ, ਸਾਢੇ 26 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ 6 ਮਹੀਨਿਆਂ ਦੌਰਾਨ ਨਵਜੋਤ ਸਿੱਧੂ ਨੇ ਇਹ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਪੰਜਾਬ ਦੇ ਲੋਕ ਸਮਝਣਗੇ ਕਿ ਨਵਜੋਤ ਸਿੱਧੂ ਦੀ ਲੜਾਈ ਸਿਰਫ ਕੁਰਸੀ ਤੱਕ ਦੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ ਮਿਤੀ 21 ਨੂੰ
NEXT STORY