ਜਲੰਧਰ (ਵੈੱਬ ਡੈਸਕ)— ਬਰਨਾਲਾ ਵਿਖੇ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀ ਦੌਰਾਨ ਕੀਤੇ ਗਏ ਵੱਡੇ ਐਲਾਨਾਂ ਤੋਂ ਬਾਅਦ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰਾਂ ਵੱਲੋਂ ਵੀ ਇਸ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਸਿੱਧੂ ’ਤੇ ਪਲਟਵਾਰ ਕੀਤਾ ਹੈ। ਟਵਿੱਟਰ ਜ਼ਰੀਏ ਰਾਘਵ ਚੱਢਾ ਨੇ ਸਿੱਧੂ ’ਤੇ ਨਿਸ਼ਾਨੇ ਲਾਉਂਦੇ ਕਿਹਾ ਕਿ ਪੰਜਾਬ ਵਿਚ ਕਹਾਵਤ ਹੈ ਕਿ ਸਾਈਕਲ ਦਾ ਵੀ ਸਟੈਂਡ ਹੁੰਦਾ ਹੈ ਪਰ ਸਿੱਧੂ ਦਾ ਨਹੀਂ।
ਇਹ ਵੀ ਪੜ੍ਹੋ: ਕਪੂਰਥਲਾ ਵਿਖੇ ਵਿਆਹ ’ਚ ਸੂਟ-ਬੂਟ ਪਾ ਕੇ ਪੁੱਜੇ 12 ਸਾਲਾ ਬੱਚੇ ਨੇ ਕੀਤਾ ਅਜਿਹਾ ਕਾਰਾ ਕਿ ਸਭ ਦੇ ਉੱਡੇ ਹੋਸ਼
ਇਥੇ ਹੀ ਬਸ ਨਹੀਂ ਇਸ ਦੇ ਨਾਲ ਹੀ ਰਾਘਵ ਚੱਢਾ ਨੇ ਇਕ ਸਿੱਧੂ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ’ਚ ਸਿੱਧੂ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਇਕ ਹਜ਼ਾਰ ਰੁਪਇਆ ਕਿਉਂ ਭਾਈ, ਨਿਕੰਮੇ ਨੇ ਪੰਜਾਬੀ, ਪੰਜਾਬੀ ਭੀਖ ਨਹੀਂ ਮੰਗਦੇ ਅਤੇ ਨਾ ਹੀ ਕੋਈ ਭੀਖ ਚਾਹੀਦੀ ਹੈ। ਮੇਰੀ ਘਰਵਾਲੀ ਨੂੰ ਕੋਈ ਇਕ ਹਜ਼ਾਰ ਰੁਪਇਆ ਦੇਵੇ ਤਾਂ ਮੈਂ ਵਗ੍ਹਾਹ ਕੇ ਮਾਰੂੰ। ਉਥੇ ਹੀ ਰਾਘਵ ਚੱਢਾ ਨੇ ਸਿੱਧੂ ਵੱਲੋਂ ਔਰਤਾਂ ਲਈ ਕੀਤੇ ਗਏ ਅੱਜ ਦੇ ਐਲਾਨ ਦੀ ਵੀ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ’ਚ ਸਿੱਧੂ ਨੇ ਕਿਹਾ ਹੈ ਕਿ ਔਰਤਾਂ ਨੂੰ ਹਰ ਮਹੀਨੇ ਦੋ-ਦੋ ਹਜ਼ਾਰ ਰੁਪਏ ਦਿੱਤੇ ਜਾਣਗੇ।
ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਚ ਔਰਤਾਂ ਲਈ ਵੱਡੇ ਐਲਾਨ ਕਰਦੇ ਹੋਏ ਕਿਹਾ ਗਿਆ ਸੀ ਕਿ ‘ਆਪ’ ਦੀ ਸਰਕਾਰ ਆਵੇਗੀ ਤਾਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਉਨ੍ਹਾਂ ਦੇ ਖ਼ਾਤੇ ’ਚ ਦਿੱਤੇ ਜਾਣਗੇ। ਇਸ ਬਿਆਨ ’ਤੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਫ਼ੀ ਤੰਜ ਕੱਸੇ ਗਏ ਸਨ। ਹੁਣ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਔਰਤਾਂ ਨੂੰ ਹਰ ਮਹੀਨੇ ਦੋ-ਦੋ ਹਜ਼ਾਰ ਰੁਪਏ ਦੇਣ ਦੇ ਕੀਤੇ ਗਏ ਐਲਾਨ ਤੋਂ ਸਿਆਸਤ ਭੱਖਣੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ: ਬਰਨਾਲਾ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀਆਂ ਔਰਤਾਂ ਤੇ ਧੀਆਂ ਲਈ ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਜਪਾਲ ਮੁੱਖ ਮੰਤਰੀ ਖ਼ਿਲਾਫ਼ ਧੋਖਾਧੜੀ ਕਰਨ ਦਾ ਕੇਸ ਦਰਜ ਕਰਨ ਦੇ ਹੁਕਮ ਦੇਣ : ਅਕਾਲੀ ਦਲ
NEXT STORY