ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੜਕਸਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣੀ ਮੰਗੇਤਰ ਫ਼ਿਲਮੀ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿੱਥੇ ਉਨ੍ਹਾਂ ਵੱਲੋ ਗੁਰੂ ਘਰ 'ਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਕੇ ਅਸ਼ੀਰਵਾਦ ਲਿਆ।

ਇਹ ਵੀ ਪੜ੍ਹੋ- ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਗੁਰੂ ਘਰ ਵਿਚ ਲੰਗਰ ਹਾਲ ਤੇ ਜੂਠੇ ਬਰਤਨਾਂ ਦੀ ਸੇਵਾ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਰੀ ਸੁਰੱਖਿਆ ਫੋਰਸ ਤੈਨਾਤ ਸੀ। ਸੁਰੱਖਿਆ ਫੋਰਸ ਵਲੋਂ ਉਨ੍ਹਾਂ ਦੇ ਆਲੇ-ਦੁਆਲੇ ਘੇਰਾ ਬਣਾਕੇ ਰੱਖਿਆ ਹੋਇਆ ਸੀ। ਇਸ ਮੌਕੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨਾਲ ਨਜ਼ਰ ਆਏ।

ਇਹ ਵੀ ਪੜ੍ਹੋ- ਕਾਰ ਬੈਕ ਕਰਦਿਆਂ ਸੰਗੀਤ ਦੀ ਲੋਰ 'ਚ ਕਰ 'ਤਾ ਵੱਡਾ ਕਾਂਡ, NGO ਦੇ ਚੇਅਰਮੈਨ ਦੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ
NEXT STORY