ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਗਠਿਤ ਆਰਜ਼ੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਨਿਯੁਕਤ ਕੀਤਾ ਗਿਆ ਹੈ। ਰਾਘਵ ਚੱਢਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਹਨ। ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਦਾ ਮੈਂਬਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਇਹ ਕਮੇਟੀ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਨੂੰ ਸਲਾਹ ਦੇਵੇਗੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਸ ਨੂੰ ਮਿਲਿਆ 'ਲਾਰੈਂਸ ਬਿਸ਼ਨੋਈ' ਦਾ ਟ੍ਰਾਂਜਿਟ ਰਿਮਾਂਡ, ਸਖ਼ਤ ਸੁਰੱਖਿਆ ਹੇਠ ਹੋਈ ਪੇਸ਼ੀ
ਇਸ ਕਮੇਟੀ 'ਚ ਚੇਅਰਮੈਨ ਤੋਂ ਇਲਾਵਾ ਮੈਂਬਰ ਵੀ ਤਾਇਨਾਤ ਕੀਤੇ ਜਾਣੇ ਹਨ। ਕਮੇਟੀ ਦੇ ਅਹੁਦੇਦਾਰਾਂ ਨੂੰ ਕੋਈ ਤਨਖ਼ਾਹ ਨਹੀਂ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦਾ ਤਰਕ ਹੈ ਕਿ ਇਸ ਕਮੇਟੀ ਜ਼ਰੀਏ ਸਰਕਾਰ ਦੇ ਪ੍ਰਸ਼ਾਸਨਿਕ ਕੰਮਕਾਜ 'ਚ ਤੇਜ਼ੀ ਆਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ : ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ 'ਸੁਖ਼ਨਾ ਝੀਲ' ਦਾ ਪਾਣੀ, ਅਧਿਕਾਰੀਆਂ ਨੇ ਵਧਾਈ ਨਿਗਰਾਨੀ
ਹਾਲਾਂਕਿ ਇਸ ਕਮੇਟੀ ਦਾ ਵਿਰੋਧੀ ਧਿਰਾਂ ਵੱਲੋਂ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਇਹ ਬਿਨਾਂ ਕਿਸੇ ਜ਼ਿੰਮੇਵਾਰੀ ਦੇ ਇਕ ਅਤਿ-ਆਧੁਨਿਕ ਸੰਵਿਧਾਨਿਕ ਅਥਾਰਟੀ ਬਣਾਉਣ ਦੇ ਬਰਾਬਰ ਹੈ, ਜੋ ਕਿ ਚੁਣੀ ਹੋਈ ਸਰਕਾਰ ਅਤੇ ਉਸ ਦੀ ਕੈਬਨਿਟ ਦੇ ਕਾਨੂੰਨੀ ਅਧਿਕਾਰ ਨੂੰ ਛੋਟਾ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : 'ਸਿਮਰਜੀਤ ਬੈਂਸ' 3 ਦਿਨਾਂ ਦੇ ਪੁਲਸ ਰਿਮਾਂਡ 'ਤੇ, ਅਦਾਲਤ 'ਚ ਅੱਜ ਕੀਤਾ ਸੀ ਆਤਮ-ਸਮਰਪਣ
NEXT STORY