ਚੰਡੀਗੜ੍ਹ/ਜਲੰਧਰ (ਰਮਨਜੀਤ, ਧਵਨ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਦੇ ਚੇਅਰਮੈਨ ਤੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ’ਚ ਉਨ੍ਹਾਂ ਮੰਗ ਕੀਤੀ ਕਿ ਬੋਰਡ ਦੇ ਸਿਲੇਬਸ ’ਚ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਬਾਰੇ ਇਕ ਅਧਿਆਏ ਨੂੰ ਸ਼ਾਮਲ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਸਰਕਾਰ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਗਰੀਬਾਂ ਨੂੰ 2023 'ਚ ਵੀ ਮਿਲੇਗਾ ਮੁਫ਼ਤ ਰਾਸ਼ਨ
ਰਾਘਵ ਚੱਢਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸਿੱਖ ਕੌਮ ਅਤੇ ਦੇਸ਼ ਦਾ ਨਾਂ ਉੱਚਾ ਕੀਤਾ। ਸਾਹਿਬਜ਼ਾਦਿਆਂ ’ਤੇ ਵੱਖ-ਵੱਖ ਤਰੀਕਿਆਂ ਨਾਲ ਜ਼ੁਲਮ ਕੀਤੇ ਗਏ ਅਤੇ ਉਨ੍ਹਾਂ ਨੂੰ ਸ਼ਹੀਦ ਕੀਤਾ ਗਿਆ। ਸਾਹਿਬਜ਼ਾਦਿਆਂ ਨੇ 10ਵੀਂ ਪਾਤਸ਼ਾਹੀ, ਕੌਮ ਅਤੇ ਦੇਸ਼ ਦੀ ਸ਼ਾਨ ਨੂੰ ਵਧਾਇਆ ਸੀ। ਉਨ੍ਹਾਂ ਰਾਜ ਸਭਾ ਦੇ ਚੇਅਰਮੈਨ ਨੂੰ ਕਿਹਾ ਕਿ ਦੇਸ਼ ਦੇ ਸਾਰੇ ਸਿੱਖਿਆ ਬੋਰਡਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ 4 ਸਾਹਿਬਜ਼ਾਦਿਆਂ ਵੱਲੋਂ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਇਕ ਅਧਿਆਏ ਦੇ ਰੂਪ ’ਚ ਸ਼ਾਮਲ ਕੀਤਾ ਜਾਵੇ। ਜਿਸ ਨਾਲ ਬੱਚਿਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਅਜਿਹੇ ਅਧਿਆਏ ਪੜ੍ਹਨ ਨਾਲ ਬੱਚਿਆਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਸਾਲ ਸ਼ਹੀਦੀ ਹਫ਼ਤਿਆਂ ਦੌਰਾਨ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸੰਸਦ ’ਚ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਡਿਪਟੀ ਚੇਅਰਮੈਨ ਨੂੰ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਨ੍ਹਾਂ ਦੀ ਇਸ ਮੰਗ ’ਤੇ ਵਿਚਾਰ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਦੇ ਇਸ ਸੂਬੇ 'ਚ ਮਾਸਕ ਪਾਉਣਾ ਹੋਇਆ ਲਾਜ਼ਮੀ, ਕੋਵਿਡ ਵਾਰਡ ਖੋਲ੍ਹਣ ਦਾ ਵੀ ਕੀਤਾ ਫੈਸਲਾ
ਡਿਪਟੀ ਸਪੀਕਰ ਜਗਦੀਪ ਧਨਖੜ ਨੇ ਰਾਘਵ ਚੱਢਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗ ਕੇਂਦਰ ਸਰਕਾਰ ਤੱਕ ਪਹੁੰਚਾ ਦਿੱਤੀ ਜਾਵੇਗੀ। ਕਿਉਂਕਿ ਇਹ ਫੈਸਲਾ ਸਰਕਾਰੀ ਪੱਧਰ ਅਤੇ ਸਿੱਖਿਆ ਮੰਤਰਾਲਾ ਨੇ ਲੈਣਾ ਹੈ, ਇਸ ਲਈ ਉਨ੍ਹਾਂ ਦੀ ਮੰਗ ਉਨ੍ਹਾਂ ਤੱਕ ਪਹੁੰਚਾ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗੈਂਗਸਟਰਾਂ ਤੇ ਪੁਲਸ ਵਿਚਾਲੇ ਹੋਈ ਜ਼ਬਰਦਸਤ ਫਾਇਰਿੰਗ, ਦੇਖੋ ਮੌਕੇ ਦੀ ਵੀਡੀਓ
NEXT STORY