ਮਾਛੀਵਾੜਾ ਸਾਹਿਬ (ਟੱਕਰ): ਪ੍ਰਸਿੱਧ ਸਾਹਿਤਕਾਰ ਅਤੇ ਸੇਵਾਮੁਕਤ ਅਧਿਆਪਕ ਰਘਬੀਰ ਸਿੰਘ ਭਰਤ ਬੀਤੀ ਰਾਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ 82 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਾਹਿਤਕ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਨੇ ਆਪਣੀ ਜ਼ਿੰਦਗੀ ਮਾਂ ਬੋਲੀ ਪੰਜਾਬੀ ਦੀ ਸੇਵਾ ਅਤੇ ਸਾਹਿਤ ਨੂੰ ਸਮਰਪਿਤ ਕੀਤੀ। ਉਨ੍ਹਾਂ ਵੱਲੋਂ ਲਿਖੀਆਂ ਕਰੀਬ 42 ਕਿਤਾਬਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਗਈਆਂ।
ਰਘਬੀਰ ਸਿੰਘ ਭਰਤ ਨੇ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀਆਂ ਕਈ ਕਿਤਾਬਾਂ ਨੂੰ ਪਾਠਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਬੀਤੇ ਸ਼ਨੀਵਾਰ ਨੂੰ ਉਹ ਇੱਕ ਸਾਹਿਤਕ ਸਮਾਗਮ ਵਿੱਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ ਆਪਣੀ ਲਿਖੀ ਆਖਰੀ ਕਿਤਾਬ ‘ਮਾਛੀਵਾੜਾ ਦਾ ਇਤਿਹਾਸ’ ਰਿਲੀਜ਼ ਕੀਤੀ। ਇਹ ਕਿਤਾਬ ਐਤਵਾਰ ਨੂੰ ਪੰਜਾਬੀ ਭਵਨ ਵਿਖੇ ਵੱਡੇ ਪੱਧਰ ’ਤੇ ਰਿਲੀਜ਼ ਕੀਤੀ ਜਾਣੀ ਸੀ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਇਸ ਤੋਂ ਪਹਿਲਾਂ ਹੀ ਉਹ ਇਸ ਸੰਸਾਰ ਤੋਂ ਰੁਖ਼ਸਤ ਹੋ ਗਏ।
ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ ਕੀ ਬੋਲੇ
NEXT STORY