ਚੰਡੀਗੜ੍ਹ : ਸਥਾਨਕ ਸਰਕਾਰਾਂ ਵਿਭਾਗ 'ਚ ਆਪਣੀ ਕਾਰਗੁਜ਼ਾਰੀ ਦੀ ਰਿਪੋਰਟ ਲੈ ਕੇ ਦਿੱਲੀ ਗਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਐਤਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਹੋ ਸਕਦੀ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਲੋਕਲ ਬਾਡੀਜ਼ ਡਿਪਾਰਟਮੈਂਟ ਦੋਬਾਰਾ ਨਾ ਮਿਲਣ 'ਤੇ ਸਿੱਧੂ ਅਸਤੀਫਾ ਦੇ ਸਕਦੇ ਹਨ। ਦੂਜੇ ਪਾਸੇ ਮੁੱਖ ਮੰਤਰੀ ਦਫਤਰ ਵਲੋਂ ਮੰਤਰੀਆਂ ਨੂੰ ਫਰਮਾਨ ਜਾਰੀ ਹੋਇਆ ਹੈ ਕਿ ਸੋਮਵਾਰ ਨੂੰ ਸਾਰੇ ਮੰਤਰੇ ਆਪਣੇ-ਆਪਣੇ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਲੈਣ।
ਸੂਤਰਾਂ ਮੁਤਾਬਕ ਦੋ ਮੰਤਰੀ ਸੋਮਵਾਰ ਨੂੰ ਆਪਣੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਐਤਵਾਰ ਬਾਅਦ ਦੁਪਹਿਰ ਰਾਹੁਲ ਗਾਂਧੀ ਨਾਲ ਨਵਜੋਤ ਸਿੱਧੂ ਦੀ ਮੀਟਿੰਗ ਹੋ ਸਕਦੀ ਹੈ। ਇਸ ਬੈਠਕ ਵਿਚ ਸਿੱਧੂ ਦਾ ਸਿਆਸੀ ਭਵਿੱਖ ਵੀ ਤੈਅ ਹੋਵੇਗਾ।
4 ਦਿਨਾਂ ਤੋਂ ਬੋਰਵੈੱਲ 'ਚ ਡਿੱਗੇ ਫਤਿਹਵੀਰ ਲਈ ਜਾਗ ਰਿਹਾ ਪੰਜਾਬ, ਕੈਪਟਨ ਸੁੱਤਾ
NEXT STORY