ਲੁਧਿਆਣਾ (ਹਿਤੇਸ਼) - ਪੰਜਾਬ 'ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਤੇ ਦਿਨ ਰਾਹੁਲ ਗਾਂਧੀ ਪੰਜਾਬ ਦੌਰੇ ’ਤੇ ਆਏ ਹੋਏ ਸਨ। ਚੋਣਾਂ ਦੌਰਾਨ ਰਾਹੁਲ ਗਾਂਧੀ ਦੀ ਇਸ ਫੇਰੀ ਨਾਲ ਕਾਂਗਰਸ ਪਾਰਟੀ ਨੂੰ ਫ਼ਾਇਦਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਦੇ ਆਉਣ ਨਾਲ ਜਲੰਧਰ 'ਚ ਹੋਈ ਰੈਲੀ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਸਿਆਸੀ ਕੱਦ ਕਾਫ਼ੀ ਵਧ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕਜੁੱਟਤਾ ਦਾ ਸਬੂਤ ਦੇਣ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਸਿਰਫ਼ ਭਾਰਤ ਭੂਸ਼ਣ ਆਸ਼ੂ ਦਾ ਹੀ ਜ਼ਿਕਰ ਕੀਤਾ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਨੇ ਲਪੇਟੇ ’ਚ ਲਏ ਨਵਜੋਤ ਸਿੱਧੂ, ਲਗਾਏ ਵੱਡੇ ਇਲਜ਼ਾਮ (ਵੀਡੀਓ)
ਰੈਲੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਵੀ ਕਈ ਵਾਰ ਸਿਰਫ਼ ਭਾਰਤ ਭੂਸ਼ਣ ਆਸ਼ੂ ਨੂੰ ਹੀ ਸੰਬੋਧਨ ਕੀਤਾ, ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਤੋਂ ਇਲਾਵਾ ਸਿਰਫ਼ ਆਸ਼ੂ ਦਾ ਹੀ ਨਾਂ ਲਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਰਾਹੁਲ ਦੀ ਟੀਮ ਦੇ ਮੈਂਬਰ ਵਜੋਂ ਜਾਣਿਆ ਜਾਂਦਾ ਹੈ ਅਤੇ ਹੁਣ ਆਸ਼ੂ ਦਾ ਨਾਂ ਪੰਜਾਬ ਦੀ ਸਿਆਸਤ ਵਿੱਚ ਹਿੰਦੂ ਆਗੂ ਵਜੋਂ ਸਾਹਮਣੇ ਆਇਆ ਹੈ।
ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
ਦੋ ਦਿਮਾਗ, ਦੋ ਦਿਲ ਤੇ ਇਕ ਧੜ ਵਾਲੇ ਸੋਹਣਾ-ਮੋਹਣਾ ਪਾਉਣਗੇ ਵੋਟ, ਕੀਤਾ ਗਿਆ ਇਹ ਖਾਸ ਪ੍ਰਬੰਧ
NEXT STORY