ਭਵਾਨੀਗੜ੍ਹ (ਵਿਕਾਸ ਮਿੱਤਲ) : ਬੀਤੀ ਸ਼ਾਮ ਭਵਾਨੀਗੜ੍ਹ-ਸੰਗਰੂਰ ਮੁੱਖ ਸੜਕ ’ਤੇ ਪਿੰਡ ਫੱਗੂਵਾਲਾ ਨੇੜੇ ਐੱਚਪੀ ਪੈਟਰੋਲ ਪੰਪ ਦੇ ਸਾਹਮਣੇ ਇਕ ਟੈਂਕਰ ਤੇ ਜੀਰੀ ਨਾਲ ਲੱਦੀ ਟਰੈਕਟਰ-ਟਰਾਲੀ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਵੇਂ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਹਾਦਸੇ ਵਾਲੀ ਥਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਹੋਣ ਵਾਲੀ ਰੈਲੀ ਵਾਲੀ ਥਾਂ ਦੇ ਬਿਲਕੁਲ ਸਾਹਮਣੇ ਸਥਿਤ ਹੈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਦੋਵੇਂ ਵਾਹਨ ਸੰਗਰੂਰ ਵੱਲ ਮੁੱਖ ਸੜਕ ’ਤੇ ਆਪੋ-ਆਪਣੀ ਲਾਈਨ ਵਿਚ ਜਾ ਰਹੇ ਸਨ। ਇਸ ਦੌਰਾਨ ਟਰੈਕਟਰ ਚਾਲਕ ਵੱਲੋਂ ਬਿਨਾਂ ਦੇਖ ਪੈਟਰੋਲ ਪੰਪ ਵੱਲ ਮੋੜ ਦਿੱਤਾ ਗਿਆ ਜਿਸ ਕਾਰਨ ਪਿੱਛੇ ਆ ਰਹੇ ਤੇਲ ਵਾਲੇ ਟੈਂਕਰ ਨਾਲ ਉਸ ਦੀ ਟੱਕਰ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
ਤੇਲ ਟੈਂਕਰ ਖਾਲ੍ਹੀ ਹੋਣ ਕਰਕੇ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ ਅਤੇ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ ਹਾਦਸੇ ਦੌਰਾਨ ਟਰੈਕਟਰ ਚਾਲਕ ਹਰਦੀਪ ਸਿੰਘ ਵਾਸੀ ਚੱਠੇ ਸੇਖਵਾਂ ਤੇ ਟੈਂਕਰ ਚਾਲਕ ਹਰਜਿੰਦਰ ਸਿੰਘ ਵਾਸੀ ਤਰਨਤਾਰਨ ਜ਼ਖ਼ਮੀ ਹੋ ਗਏ। ਐੱਸਐੱਸਐੱਫ ਦੀ ਟੀਮ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਵੱਲੋਂ ਟੈਂਕਰ ਚਾਲਕ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਸੰਗਰੂਰ ਵਿਖੇ ਭੇਜਿਆ ਗਿਆ ਜਦਕਿ ਟਰੈਕਟਰ ਚਾਲਕ ਨੂੰ ਨਿੱਜੀ ਗੱਡੀ ਰਾਹੀਂ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਪਹੁੰਚਾਇਆ ਗਿਆ। ਇਸ ਦੌਰਾਨ ਮੌਕੇ ’ਤੇ ਪਹੁੰਚੀ ਐੱਸਐੱਸਐੱਫ ਟੀਮ ਵੱਲੋਂ ਹਾਈਡਰਾ ਮਸ਼ੀਨ ਮੰਗਵਾ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਕੀਤਾ।
ਇਹ ਵੀ ਪੜ੍ਹੋ : ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵਾਹਨਾਂ ਦੀ ਆਰ. ਸੀ. ਟਰਾਂਸਫਰ ਨੂੰ ਲੈ ਕੇ ਵੱਡੀ ਖ਼ਬਰ, RTO ਤੋਂ ਬਿਨਾਂ ਹੀ ਆਟੋ ਅਪਰੂਵ ਹੋ ਰਹੀ...
NEXT STORY