ਖੰਨਾ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ 13 ਮਈ ਨੂੰ ਹੋਣ ਵਾਲੀ ਰੈਲੀ ਸਥਾਨ ਦਾ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਵਲੋਂ ਖੰਨਾ ਪਹੁੰਚ ਕੇ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਰਾਹੁਲ ਗਾਂਧੀ ਲੋਕ ਸਭਾ ਹਲਕਾ ਫਤਿਹਗੜ ਸਾਹਿਬ ਤੋਂ ਖੰਨਾ 'ਚ ਕਾਂਗਰਸੀ ਉਮੀਦਵਾਰ ਅਮਰ ਸਿੰਘ ਦੇ ਹੱਕ 'ਚ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ, ਜਿਥੇ ਉਹ ਇਕ ਚੋਣਾਵੀ ਸਭਾ ਨੂੰ ਸੰਬੋਧਨ ਕਰਨਗੇ। ਜਿਸ ਦੇ ਲਈ ਪੰਡਾਲ ਲੱਗ ਚੁੱਕਿਆ ਹੈ ਅਤੇ ਅੱਜ ਇਸ ਦਾ ਜਾਇਜ਼ਾ ਲੈਣ ਲਈ ਇੰਡੀਅਨ ਨੈਸ਼ਨਲ ਕਾਂਗਰਸ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਖੰਨਾ 'ਚ ਪਹੁੰਚ ਕੇ ਲਿਆ। ਇਸ ਦੌਰਾਨ ਆਸ਼ਾ ਕੁਮਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਪੰਜਾਬ 'ਚ ਪਹਿਲੀ ਰੈਲੀ ਹੈ, ਜਿਸ ਦੀ ਸ਼ੁਰੂਆਤ ਉਹ ਖੰਨਾ ਤੋਂ ਕਰਨਗੇ, ਉਥੇ ਹੀ ਉਨ੍ਹਾਂ ਨੇ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਕਾਂਗਰਸ ਦੀ ਜਿੱਤ ਯਕੀਨੀ ਹੋਣ ਦੀ ਗੱਲ ਕਹੀਂ।
ਹਰਸਿਮਰਤ ਬਾਦਲ ਦੀ ਜਨਸਭਾ ਨੂੰ ਲੈ ਕੇ ਮੰਡੀ ਕਲਾਂ 'ਚ ਤਣਾਅ, ਭਾਰੀ ਗਿਣਤੀ 'ਚ ਪੁਲਸ ਤਾਇਨਾਤ
NEXT STORY