ਅੰਮ੍ਰਿਤਸਰ : ਪੰਜਾਬ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆਏ ਲੋਕ ਸਭਾ ਵਿਚ ਵਿਰੋਧੀ ਧਿਰ ਤੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਵਲੋਂ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਦੇ ਮੈਨੇਜਰ, ਡਿਪਟੀ ਮੈਨੇਜਰ, ਗ੍ਰੰਥੀ ਅਤੇ ਕਥਾ ਵਾਚਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਪ੍ਰਬੰਧਕਾਂ ਵਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪ੍ਰਵਾਸੀਆਂ ਖ਼ਿਲਾਫ਼ ਹੋ ਗਿਆ ਵੱਡਾ ਐਲਾਨ, ਜੇ ਕਿਸੇ ਨੇ ਮਕਾਨ ਕਿਰਾਏ 'ਤੇ ਦਿੱਤਾ ਤਾਂ...
ਕੀ ਹੈ ਮਾਮਲਾ
ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਸਮੇਂ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂ ਜਿਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸ਼ਾਮਲ ਸਨ, ਇਸ ਗੁਰਦੁਆਰੇ ਵਿਚ ਨਤਮਸਤਕ ਹੋਣ ਲਈ ਪੁੱਜੇ ਸਨ। ਜਿੱਥੇ ਗੁਰਦੁਆਰਾ ਸਾਹਿਬ ਦੇ ਅੰਦਰ ਕਰਮਚਾਰੀਆਂ ਵੱਲੋਂ ਰਾਹੁਲ ਗਾਂਧੀ ਅਤੇ ਹੋਰਨਾਂ ਨੂੰ ਸਿਰਪਾਓ ਦਿੱਤੇ ਗਏ ਸਨ। ਇਸ ਮਾਮਲੇ ਸੰਬੰਧੀ ਤਸਵੀਰਾਂ ਅਤੇ ਵੀਡੀਓ ਜਦੋਂ ਕੱਲ ਸ਼ਾਮ ਵੇਲੇ ਜਨਤਕ ਹੋਏ ਅਤੇ ਵਾਇਰਲ ਹੋਏ ਤਾਂ ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਸਨ, ਜਾਂਚ ਮੁਕੰਮਲ ਹੋਣ ਤੋਂ ਬਾਅਦ ਐੱਸ. ਜੀ. ਪੀ. ਸੀ. ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਘਟਨਾ ਤੋਂ ਬਾਅਦ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਐਕਸ਼ਨ, ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ
NEXT STORY