ਪਟਿਆਲਾ : ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਅੱਜ ਤੀਜਾ ਅਤੇ ਆਖ਼ਰੀ ਦਿਨ ਹੈ। ਰਾਹੁਲ ਗਾਂਧੀ ਵੱਲੋਂ ਅੱਜ ਪਟਿਆਲਾ ਵਿਖੇ ਰੈਲੀ ਕਰਕੇ ਮੋਦੀ ਸਰਕਾਰ ਦੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਹਰਿਆਣਾ ਵੱਲ ਕੂਚ ਕੀਤਾ ਜਾਵੇਗਾ।
ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਲੋਕਾਂ ਨੂੰ ਗੁਲਾਮ ਬਣਾਉਣਗੇ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਵੱਲੋਂ ਬੀਤੇ ਦਿਨ ਸੰਗਰੂਰ ਵਿਖੇ ਰੈਲੀ ਕੀਤੀ ਗਈ ਸੀ ਅਤੇ ਇਸ ਤੋਂ ਪਹਿਲਾਂ ਉਹ ਮੋਦੀ ਸਰਕਾਰ ਖ਼ਿਲਾਫ਼ ਮੋਗਾ ਵਿਖੇ ਦਹਾੜੇ ਸਨ।
ਪਿਛਲੇ 20 ਸਾਲਾਂ ਦੌਰਾਨ ਪੰਜਾਬ ’ਚ ਕਿਸਾਨ ਖੁਦਕੁਸ਼ੀਆਂ ’ਚ ਵਾਧਾ, ਇੱਕ ਹੋਰ ਕਿਸਾਨ ਵਲੋਂ ਖੁਦਕੁਸ਼ੀ
NEXT STORY