ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਇੱਥੇ ਜਲੰਧਰ 'ਚ ਵਰਚੁਅਲ ਰੈਲੀ ਕਰਨਗੇ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵਾਲਮੀਕਿ ਤੀਰਥ ਅਸਥਾਨ ਵਿਖੇ ਵੀ ਨਤਮਸਤਕ ਹੋਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੇ 3 ਪੰਜਾਬ ਦੌਰੇ ਰੱਦ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 4 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰ ਲੜ ਰਹੇ ਚੋਣਾਂ
ਮੋਗਾ ’ਚ 3 ਜਨਵਰੀ ਨੂੰ ਹੋਣ ਵਾਲੀ ਰੈਲੀ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮਾਂ ’ਚ ਰੁੱਝੇ ਹੋਣ ਕਾਰਨ ਰੱਦ ਹੋਈ ਸੀ। ਇਸ ਤੋਂ ਬਾਅਦ ਉਹ 5 ਜਨਵਰੀ ਨੂੰ ਪੰਜਾਬ ’ਚ ਆਉਣ ਵਾਲੇ ਸਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਕਾਰਨ ਰਾਹੁਲ ਗਾਂਧੀ ਨੇ ਆਪਣੀ ਰੈਲੀ ਨੂੰ ਟਾਲ ਦਿੱਤਾ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕਾਂਗਰਸ ਨੇ 4 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ, 13 ਸੀਟਾਂ 'ਤੇ ਬਦਲੇ ਉਮੀਦਵਾਰ
15 ਜਨਵਰੀ ਨੂੰ ਪੰਜਾਬ ਦੌਰੇ ’ਤੇ ਆਉਣਾ ਸੀ ਤਾਂ ਚੋਣ ਕਮਿਸ਼ਨ ਵੱਲੋਂ ਕੋਰੋਨਾ ਹਦਾਇਤਾਂ ਦੇ ਮੱਦੇਨਜ਼ਰ ਇਹ ਰੈਲੀ ਵੀ ਉਨ੍ਹਾਂ ਨੂੰ ਰੱਦ ਕਰਨੀ ਪਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦੀਪ ਸਿੱਧੂ
NEXT STORY