ਜ਼ੀਰਾ (ਅਕਾਲੀਆਂਵਾਲਾ) — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਨੂੰ ਕੰਗਾਲੀ ਦੇ ਰਾਹ 'ਤੇ ਲਿਆ ਖੜ੍ਹਾ ਕੀਤਾ ਹੈ, ਜਿਸ ਨਾਲ ਦੇਸ਼ 'ਚ ਬੇਰੋਜ਼ਗਾਰੀ, ਅਨਪੜ੍ਹਤਾ ਅਤੇ ਵਧ ਰਹੀ ਮਹਿੰਗਾਈ ਨੇ ਆਮ ਨਾਗਰਿਕ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਦੇਸ਼ ਦੇ ਲੋਕਾਂ ਨਾਲ ਚੰਗੇ ਦਿਨ ਦਿਖਾਉਣ ਦਾ ਵਾਅਦਾ ਕੀਤਾ ਸੀ ਪਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੋਦੀ ਨੇ ਦੇਸ਼ ਨੂੰ ਬੁਰੇ ਦਿਨ ਦਿਖਾਉਣ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ। ਇਸ ਲਈ ਦੇਸ਼ ਦੇ ਲੋਕ ਰਾਹੁਲ ਗਾਂਧੀ ਨੂੰ ਸੱਤਾ ਸੌਂਪਣ ਲਈ ਉਤਾਵਲੇ ਹਨ। ਜੌੜਾ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਅਜੇ ਡੇਢ ਸਾਲ ਦਾ ਸਮਾਂ ਹੀ ਹੋਇਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ।
ਜੇਕਰ ਕਿਸਾਨੀ ਕਰਜ਼ੇ ਦੀ ਗੱਲ ਕੀਤੀ ਜਾਵੇ ਤਾਂ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਜੇਕਰ ਧਰਮ ਦੀ ਗੱਲ ਕੀਤੀ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਸਾਡੇ ਧਾਰਮਿਕ ਅਸਥਾਨਾਂ ਨੂੰ ਵੀ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਜੌੜਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਜੋ ਆਵਾਜ਼ ਉਠਾਈ ਹੈ ਗਈ, ਉਹ ਇਕ ਸ਼ਲਾਘਾਯੋਗ ਕਦਮ ਹੈ ਕਿਉਂਕਿ ਕੈਪਟਨ ਦੀ ਸੋਚ ਹਰ ਸਮੇਂ ਪੰਜਾਬ ਪੱਖੀ ਰਹੀ ਹੈ ਅਤੇ ਉਨ੍ਹਾਂ ਪੰਜਾਬ ਦੇ ਅਹਿਮ ਮੁੱਦਿਆਂ ਦੀ ਹਮੇਸ਼ਾ ਵਕਾਲਤ ਕੀਤੀ ਹੈ ਅਤੇ ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਸਮੇਂ-ਸਮੇਂ 'ਤੇ ਕੇਂਦਰ ਸਰਕਾਰ 'ਤੇ ਦਬਾਅ ਵੀ ਪਾਇਆ ਹੈ। ਜੌੜਾ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਜ਼ਿਮਨੀ ਚੋਣਾਂ ਜਿੱਤੀਆਂ ਹਨ, ਉਸੇ ਤਰ੍ਹਾਂ ਹੀ ਪੰਚਾਇਤੀ ਚੋਣਾਂ 'ਚ ਵੀ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।
ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲਾ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ
NEXT STORY